ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਸੋਲਰ ਪਾਵਰ ਪਲਾਂਟ ਪੇਖੂਬੇਲਾ ਦਾ ਦੌਰਾ ਕੀਤਾ
ਊਨਾ, 25 ਅਪਰੈਲ:- ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੇਖੂਬੇਲਾ ਵਿਖੇ 220 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ 32 ਮੈਗਾ ਵਾਟ ਸੂਰਜੀ ਊਰਜਾ ਪਲਾਂਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੋਲਰ ਪਾਵਰ ਪਲਾਂਟ ਦੇ ਚੱਲ ਰਹੇ ਕੰਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਮਾਣ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਪ੍ਰੋਜੈਕਟ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।

ਹਿਮਾਚਲ ਪ੍ਰਦੇਸ਼ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਰੀਕੇਸ਼ ਮੀਨਾ ਨੇ ਪੀਪੀਟੀ ਰਾਹੀਂ ਮੁੱਖ ਸਕੱਤਰ ਅਤੇ ਹੋਰ ਅਧਿਕਾਰੀਆਂ ਨੂੰ ਸੋਲਰ ਪਾਵਰ ਪਲਾਂਟ ਨਾਲ ਸਬੰਧਤ ਸਾਰੇ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਅਗਲੋਰ ਅਤੇ ਭੰਜਾਲ ਵਿਖੇ ਲਗਾਏ ਜਾ ਰਹੇ ਸੋਲਰ ਪਾਵਰ ਪਲਾਂਟਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਮੁੱਖ ਸਕੱਤਰ ਨੇ ਬਲਕ ਡਰੱਗ ਪਾਰਕ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਮੁੱਖ ਸਕੱਤਰ ਪ੍ਰਬੋਧ ਸਕਸੈਨਾ ਨੇ ਬਾਥੂ ਦੇ ਕਾਰਪੋਰੇਟ ਦਫ਼ਤਰ ਵਿਖੇ ਬਲਕ ਡਰੱਗ ਪਾਰਕ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜਲ ਸ਼ਕਤੀ ਵਿਭਾਗ, ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਬਲਕ ਡਰੱਗ ਪਾਰਕ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਬਾਰੇ ਜਾਣਕਾਰੀ ਲਈ ਅਤੇ ਉਸਾਰੀ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਸਾਰੀ ਦੇ ਕੰਮ ਵਿੱਚ ਜੇਕਰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਉਸਾਰੀ ਦਾ ਕੰਮ ਆਸਾਨੀ ਨਾਲ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਬਲਕ ਡਰੱਗ ਪਾਰਕ ਵਿੱਚ 15 ਐਮਐਲਡੀ ਵਾਟਰ ਸਪਲਾਈ ਸਕੀਮ ਦਾ 60 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਸਕੀਮ ’ਤੇ 31.05 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲ ਸਪਲਾਈ ਸਕੀਮ ਦਾ ਬਾਕੀ ਰਹਿੰਦਾ ਕੰਮ ਜਲਦੀ ਪੂਰਾ ਕੀਤਾ ਜਾਵੇ।
ਬਲਕ ਡਰੱਗ ਪਾਰਕ ਸਾਈਟ ਅਤੇ ਪ੍ਰਬੰਧਕੀ ਬਲਾਕ ਦਾ ਵੀ ਦੌਰਾ ਕੀਤਾ
ਮੀਟਿੰਗ ਤੋਂ ਬਾਅਦ ਮੁੱਖ ਸਕੱਤਰ ਨੇ ਪੋਲੀਆਂ ਬੀਤ ਵਿੱਚ ਬਣ ਰਹੀ ਬਲਕ ਡਰੱਗ ਸਾਈਟ, ਪੰਜੂਆਣਾ ਵਿੱਚ ਬਣ ਰਹੇ ਪ੍ਰਬੰਧਕੀ ਬਲਾਕ ਅਤੇ ਪ੍ਰਬੰਧਕੀ ਬਲਾਕ ਤੋਂ ਬਲਕ ਡਰੱਗ ਪਾਰਕ ਤੱਕ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਵਿਭਾਗ, ਜਲ ਸ਼ਕਤੀ ਵਿਭਾਗ ਅਤੇ ਬਿਜਲੀ ਵਿਭਾਗ ਨੂੰ ਨਿਰਦੇਸ਼ ਦਿੱਤੇ।
ਇਸ ਮੌਕੇ ਡਾਇਰੈਕਟਰ ਇੰਡਸਟਰੀਜ਼ ਰਾਕੇਸ਼ ਪ੍ਰਜਾਪਤੀ, ਡੀਸੀ ਜਤਿਨ ਲਾਲ, ਏਡੀਸੀ ਮਹਿੰਦਰ ਪਾਲ ਗੁਰਜਰ, ਜੁਆਇੰਟ ਡਾਇਰੈਕਟਰ ਇੰਡਸਟਰੀਜ਼ ਅੰਸ਼ੁਲ ਧੀਮਾਨ, ਐਸਡੀਐਮ ਊਨਾ ਵਿਸ਼ਵ ਮੋਹਨ ਦੇਵ ਚੌਹਾਨ, ਐਸਡੀਐਮ ਹਰੋਲੀ ਰਾਜੀਵ ਠਾਕੁਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।