ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ : ਹਰਜਸ਼ਨ ਪਠਾਣਮਾਜਰਾ
ਸਨੌਰ (ਪਟਿਆਲਾ) 26 ਅਪ੍ਰੈਲ - ਲੋਕ ਸਭਾ ਹਲਕਾ ਪਟਿਆਲਾ ਤੋਂ ਆਪ ਦੇ ਉਮੀਦਵਾਰ ਡਾ. ਬਲਵੀਰ ਸਿੰਘ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਹਨਾਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਜਨਤਾ ਦੇ ਸਹਿਯੋਗ ਨਾਲ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗਾ। ਮਹਿਲਾਂ ਵਾਲੇ ਕਦੇ ਆਮ ਲੋਕਾਂ ਵਿੱਚ ਨਹੀਂ ਵਿਚਰ ਸਕਦੇ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਇੱਕ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਆਮ ਲੋਕਾਂ ਨੂੰ ਪਹਿਲ ਦਿੱਤੀ ਹੈ। ਆਮ ਲੋਕਾਂ ਦੀ ਆਪਣੀ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਆਮ ਲੋਕਾਂ ਨੂੰ ਵੀ ਆਪਣਾ ਸਮਝਿਆ ਹੈ। ਜਿਸਦੀ ਉਦਾਹਰਣ ਆਮ ਆਦਮੀ ਪਾਰਟੀ ਵਲੋਂ ਚੋਣ ਵਾਅਦਿਆਂ ਨੂੰ ਪੂਰਾ ਕਰਨਾ ਹੈ। ਪਠਾਣਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਭਾਜਪਾ ਵਲੋਂ ਲੋਕਾਂ ਨੂੰ ਸਬਜ਼ ਬਾਗ਼ ਦਿਖਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਭਾਜਪਾ ਨੇ ਕਿਸਾਨਾਂ ਦੀ ਗੱਲ ਨਾ ਮੰਨੀ ਅਤੇ ਨਾਂ ਹੀ ਕੋਈ ਭਰੋਸਾ ਦਿੱਤਾ ਜਿਸ ਨਾਲ ਕਿਸਾਨਾਂ ਭਰਾਵਾਂ ਦੇ ਨਾਲ ਨਾਲ ਹੋਰ ਵਰਗ ਵੀ ਭਾਜਪਾ ਤੋਂ ਤੰਗ ਆ ਚੁੱਕੇ ਹਨ। ਭਾਜਪਾ ਵਿਰੋਧੀਆਂ ਨੂੰ ਤਾਂ ਕਾਰਵਾਈ ਅਧੀਨ ਲਿਆ ਰਹੀ ਹੈ।
ਪਰ ਭਾਜਪਾ ਨਾਲ ਜੁੜੇ ਵਿਅਕਤੀਆਂ ਨੂੰ ਨਹੀਂ। ਜਿਸ ਕਾਰਨ ਈ. ਡੀ. ਦੀ ਕਾਰਗੁਜ਼ਾਰੀ ਨਿੰਦਣਯੋਗ ਅਤੇ ਇਸਦਾ ਜਵਾਬ ਪੰਜਾਬ ਅਤੇ ਹੋਰ ਰਾਜਾਂ ਦੇ ਲੋਕ ਦੇਣਗੇ।