ਸੀ ਐਮ ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਮੋਹਾਲੀ ਵਿੱਚ ਲਾਈਆਂ ਜਾ ਰਹੀਆਂ ਹਨ 300 ਯੋਗਾ ਕਲਾਸਾਂ ਰੋਜ਼ਾਨਾ
ਐੱਸ.ਏ.ਐੱਸ. ਨਗਰ, 21 ਅਪ੍ਰੈਲ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ਰੂ ਕੀਤੀ ਗਈ ਸੀ.ਐਮ ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਸ਼ਹਿਰੀ ਖੇਤਰਾਂ ਅਤੇ ਜ਼ਿਲ੍ਹਾ ਮੋਹਾਲੀ ਦੇ ਵੱਖ-ਵੱਖ ਬਲਾਕਾਂ ਵਿੱਚ ਲਗਾਈਆਂ ਜਾ ਰਹੀਆਂ ਹਨ, ਜਿਸ ਵਿੱਚ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ। ਯੋਗਾ ਕਲਾਸਾਂ ਵਿੱਚ ਹਿੱਸਾ ਲੈਣ ਨਾਲ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਜ਼ਿਲ੍ਹੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲੀ ਹੈ ਅਤੇ ਲੋਕਾਂ ਨੇ ਯੋਗ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਇਆ ਹੈ।

ਜ਼ਿਲ੍ਹਾ ਮੋਹਾਲੀ ਵਿੱਚ ਲੋਕ ਸ਼ਹਿਰੀ ਖੇਤਰ ਦੇ ਨਾਲ-ਨਾਲ ਬਲਾਕਾਂ ਦੇ ਪੇਂਡੂ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਜ਼ਿਲ੍ਹਾ ਮੋਹਾਲੀ ਦੇ ਕੋਆਰਡੀਨੇਟਰ ਪ੍ਰਤਿਮਾ ਡਾਵਰ ਦਾ ਕਹਿਣਾ ਹੈ ਕਿ ਜਦੋਂ ਉਹ ਕਲਾਸਾਂ ਦਾ ਨਿਰੀਖਣ ਕਰਨ ਜਾਂਦੇ ਹਨ, ਤਾਂ ਉਹ ਉੱਥੋਂ ਦੇ ਲੋਕਾਂ ਦੀ ਸ਼ਲਾਘਾਯੋਗ ਫੀਡਬੈਕ ਮਿਲਦੀ ਹੈ। ਫੀਡਬੈਕ ਤੋਂ ਪਤਾ ਲੱਗਾ ਕਿ ਲੋਕ ਲੰਬੇ ਸਮੇਂ ਤੋਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤ ਸਨ, ਜਿਵੇਂ ਕਿ ਪਿੱਠ ਦਰਦ, ਮਾਈਗ੍ਰੇਨ, ਤਣਾਅ, ਸ਼ੂਗਰ, ਸਰਵਾਈਕਲ ਅਤੇ ਔਰਤਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਸਨ। ਯੋਗਾ ਕਰਨ ਨਾਲ ਉਨ੍ਹਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਹੁਤ ਰਾਹਤ ਮਿਲੀ ਹੈ ਅਤੇ ਉਹ ਇਸ ਮੁਹਿੰਮ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ।
ਜ਼ਿਲ੍ਹਾ ਮੋਹਾਲੀ ਦੇ ਕੋਆਰਡੀਨੇਟਰ ਪ੍ਰਤਿਮਾ ਡਾਵਰ ਅਨੁਸਾਰ ਵੱਖ-ਵੱਖ ਵਰਗਾਂ ਤੋਂ ਲਏ ਗਏ ਫੀਡਬੈਕ ਵਿੱਚ, ਲੋਕਾਂ ਦੀ ਇੱਕੋ ਰਾਏ ਸੀ ਕਿ ਇਹ ਯੋਗਾ ਕਲਾਸਾਂ ਇਸੇ ਤਰ੍ਹਾਂ ਚਲਦੀਆ ਰਹਿਣ ਤਾਂ ਜੋ ਯੋਗਾ ਨਾਲ ਲੋਕ ਸਿਹਤਮੰਦ ਰਹਿ ਸਕਣ। ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਪਹਿਲ ਦੀ ਸ਼ਲਾਘਾ ਵੀ ਕੀਤੀ ਗਈ।