ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 27 ਅਪ੍ਰੈਲ - ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਜ਼ੋਨ-3 ਤੋਂ ਏ ਐਸ ਆਈ ਬਲਬੀਰ ਚੰਦ ਨਾਲ ਮਿਲ ਕੇ ਮਾਨਵ ਰਚਨਾ ਸਕੂਲ ਅਤੇ ਦੂਨ ਪਬਲਿਕ ਸਕੂਲ ਵਿਖੇ ਬਸ ਡ੍ਰਾਈਵਰਾਂ, ਕੰਡਕਟਰਾਂ ਅਤੇ ਮਹਿਲਾ ਸਹਾਇਕਾਂ ਨਾਲ ਸੈਮੀਨਾਰ ਕੀਤਾ। ਇਸ ਮੌਕੇ ਸੇਫ ਸਕੂਲ ਵਾਹਨ’ ਸਕੀਮ ਦੇ ਤਹਿਤ ਜਾਣਕਾਰੀ ਦਿੱਤੀ ਗਈ ਅਤੇ ਬੱਸਾਂ ਦੇ ਕਾਗਜ਼ਾਤ ਪੂਰੇ ਰੱਖਣ, ਨਸ਼ੇ ਕਰ ਕੇ ਵਾਹਨ ਨਾ ਚਲਾਉਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ।

ਸ੍ਰੀ ਜਨਕ ਰਾਜ ਨੇ ਦੱਸਿਆ ਕਿ ਟ੍ਰੈਫਿਕ ਐਜੂਕੇਸ਼ਨ ਸੈਲ ਵਲੋਂ ਵੱਖ ਵੱਖ ਸਕੂਲਾਂ ਦੀਆਂ ਬੱਸਾਂ ਦੇ ਡ੍ਰਾਈਵਰਾਂ, ਕੰਡਕਟਰਾਂ ਅਤੇ ਮਹਿਲਾ ਸਹਾਇਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਲੇਨ ਡਰਾਇਵਿੰਗ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਬਾਰੇ ਵੀ ਜਾਣਕਾਰੀ ਦਿੱਤੀ ਗਈ।