ਅਕਾਲੀ ਦਲ (ਅ) ਦੇ ਉਮੀਦਵਾਰ ਸ. ਕੁਸ਼ਲਪਾਲ ਸਿੰਘ ਮਾਨ ਵੱਲੋਂ ਹਲਕੇ ਦਾ ਦੌਰਾ

ਐਸ ਏ ਐਸ ਨਗਰ, 27 ਅਪ੍ਰੈਲ - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ (ਅ) ਦੇ ਉਮੀਦਵਾਰ ਕੁਸ਼ਲਪਾਲ ਸਿੰਘ ਮਾਨ ਵੱਲੋਂ ਨਿਊ ਚੰਡੀਗੜ੍ਹ ਖੇਤਰ ਦੇ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਗਿਆ। ਸz. ਮਾਨ ਦੇ ਚੋਣ ਪ੍ਰਚਾਰ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੇ ਚੋਣ ਇੰਚਾਰਜ ਸੁਖਵਿੰਦਰ ਸਿੰਘ ਭਾਟੀਆ ਨੇ ਦੱਸਿਆ ਕਿ ਸz. ਮਾਨ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਮੀਟਿੰਗਾਂ ਵਿੱਚ ਸ਼ਾਮਿਲ ਹੋ ਰਹੇ ਹਨ।

ਉਹਨਾਂ ਕਿਹਾ ਕਿ ਇਹਨਾਂ ਮੀਟਿੰਗਾਂ ਦੌਰਾਨ ਅਕਾਲੀ ਦਲ (ਅ) ਵਲੋਂ ਆਮ ਲੋਕਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਲੋਕ ਹਿੱਤਾਂ ਵਿੱਚ ਕੰਮ ਕਰਨ ਦੀ ਥਾਂ ਧਰਮ ਅਤੇ ਸਮਾਜ ਦਾ ਨੁਕਸਾਨ ਕਰਕੇ ਸਿਰਫ ਆਪਣੀ ਕੁਰਸੀ ਅਤੇ ਕਾਰੋਬਾਰ ਨੂੰ ਕਾਇਮ ਕਰਨ ਲਈ ਅਪਣਾਏ ਜਾਂਦੇ ਹੱਥਕੰਡਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਅਕਾਲੀ ਦਲ (ਅ) ਦੇ ਸਟੈਂਡ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸz. ਕੁਸ਼ਲਪਾਲ ਸਿੰਘ ਮਾਨ ਵਲੋਂ ਮੀਟਿੰਗਾਂ ਦੌਰਾਨ ਵੋਟਰਾਂ ਨੂੰ ਦੱਸਿਆ ਜਾਂਦਾ ਹੈ ਕਿ ਸਮੇਂ ਦੀਆਂ ਸਰਕਾਰਾਂ ਭਾਵੇਂ ਉਹ ਅਕਾਲੀ ਦਲ ਦੀ ਸਰਕਾਰ ਹੋਵੇ, ਕਾਂਗਰਸ ਦੀ ਜਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇ, ਇਹਨਾਂ ਵਲੋਂ ਪੰਜਾਬ ਅਤੇ ਪੰਥ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ। ਅਕਾਲੀ ਦਲ ਬਾਦਲ ਵੱਲੋਂ ਡੇਰਿਆਂ ਦੀਆਂ ਵੋਟਾਂ ਲੈਣ ਲਈ ਸਿੱਖ ਪੰਥ ਦਾ ਨੁਕਸਾਨ ਕੀਤਾ ਗਿਆ ਅਤੇ ਉਸਦੇ ਕਾਰਜਕਾਲ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਿਰਦੋਸ਼ ਸੰਗਤਾਂ ਤੇ ਗੋਲੀ ਚਲਾਉਣ ਆਦਿ ਮਾੜੀਆਂ ਘਟਨਾਵਾਂ ਵਾਪਰੀਆਂ। ਕਾਂਗਰਸ ਸਰਕਾਰ ਸਮੇਂ ਕੈਪਟਨ ਅਮਰਿੰਦਰ ਸਿੰਘ ਅਤੇ ਹੁਣ ਆਪ ਸਰਕਾਰ ਸਮੇਂ ਭਗਵੰਤ ਮਾਨ ਵੱਲੋਂ ਇਹਨਾਂ ਘਟਨਾਵਾਂ ਦੇ ਇਨਸਾਫ ਦੀ ਗੱਲ ਕੀਤੀ ਗਈ ਸੀ ਪਰ ਇਹਨਾਂ ਸਰਕਾਰਾਂ ਨੇ ਧਰਮ ਦੇ ਸਤਿਕਾਰ ਅਤੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਪੈਰ ਵੀ ਨਹੀਂ ਪੁੱਟਿਆ। ਇਸ ਮੌਕੇ ਦਲਜੀਤ ਸਿੰਘ ਕੁੰਬੜਾ, ਬਲਕਾਰ ਸਿੰਘ ਭੁੱਲਰ, ਚੈਨੀ ਧਾਂਦਲੀ ਪਲਹੇੜੀ, ਹਰਮੇਸ਼ ਸਿੰਘ, ਸੇਵਾ ਸਿੰਘ ਗੀਗੇਮਾਜਰਾ, ਬਲਵੀਰ ਸਿੰਘ ਸੁਹਾਣਾ, ਹਾਕਮ ਸਿੰਘ ਖਰੜ, ਪਵਨ ਸਿੰਘ ਕਾਹਲੋਂ ਆਦਿ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।