ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ - ਕੋਮਲ ਮਿੱਤਲ

ਹੁਸ਼ਿਆਰਪੁਰ - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਡੀ.ਆਈ.ਓ ਪਰਦੀਪ ਸਿੰਘ ਵੀ ਮੌਜੂਦ ਸਨ।

ਹੁਸ਼ਿਆਰਪੁਰ - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਡੀ.ਆਈ.ਓ ਪਰਦੀਪ ਸਿੰਘ ਵੀ ਮੌਜੂਦ ਸਨ।
 ਪੋਲਿੰਗ ਸਟਾਫ ਦੀ ਰੈਂਡੇਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਲਿੰਗ ਸਟਾਫ ਦੇ ਡਿਊਟੀ ਆਰਡਰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਡਿਊਟੀ ਚੋਣਾਂ ਵਿਚ ਲੱਗੀ ਹੈ ਉਹ ਸਬੰਧਤ ਦਫ਼ਤਰ ਕੋਲੋਂ ਆਪਣੇ ਡਿਊਟੀ ਆਰਡਰ ਪ੍ਰਾਪਤ ਕਰ ਲੈਣ ਅਤੇ ਨਿਰਧਾਰਿਤ ਮਿਤੀ ਅਤੇ ਸਮੇਂ ’ਤੇ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ ਵਿਚ ਪਹੁੰਚਣ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਮਾਣ ਮਹਿਸੂਸ ਹੋਣਾਂ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ ਬੂਥਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਸਟਾਫ ਦਾ ਡਾਟਾ ਮਿਕਸਿੰਗ ਕਰਕੇ ਲੋਕ ਸਭਾ ਚੋਣਾਂ ਦੇ ਲਈ ਪੋਲਿੰਗ ਸਟਾਫ ਦੀ ਡਿਊਟੀ ਲਗਾਈ ਗਈ ਹੈ ਅਤੇ ਉਕਤ ਸਟਾਫ ਤੋਂ ਇਲਾਵਾ ਰਿਜ਼ਰਵ ਸਟਾਫ ਅਤੇ ਲੋੜ ਪੈਣ ’ਤੇ ਹੋਰ ਕਰਮਚਾਰੀਆਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਕਤ ਪੋਲਿੰਗ ਸਟਾਫ ਵੋਟ ਪ੍ਰਕਿਰਿਆ ਨੂੰ ਸੰਪਨ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੋਲਿੰਗ  ਸਟਾਫ ਦੀ ਪਹਿਲੀ ਰਿਹਰਸਲ 5 ਮਈ ਨੂੰ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। 
ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾਂ ਚੋਣਾਂ ਦੇ ਲਈ ਵੋਟਾਂ 1 ਜੂਨ 2024 ਨੂੰ ਹੋਣਗੀਆਂ ਅਤੇ 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 14 ਮਈ 2024 ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ 2024 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।