ਰੈੱਡ ਕਰਾਸ ਦਫ਼ਤਰ ਵਿਖੇ ਲਗਾਇਆ ਮੁਫ਼ਤ ਮੈਡੀਕਲ ਤੇ ਖ਼ੂਨ ਜਾਂਚ ਕੈਂਪ

ਹੁਸ਼ਿਆਰਪੁਰ - ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮੇਂਲੂ-ਸਮੇਂ ’ਤੇ ਰੋਗੀਆਂ ਦੀ ਮਦਦ ਲਈ ਮੈਡੀਕਲ ਚੈਕਅੱਪ ਕੈਂਪ ਅਤੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ। ਇਸ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਆਈ.ਡੀ.ਐਫ.ਸੀ ਫਸਟ ਬੈਂਕ ਦੇ ਸਹਿਯੋਗ ਨਾਲ ਜ਼ਿਲ੍ਹਾ ਰੈੱਡ ਕਰਾਸ ਦਫ਼ਤਰ ਵਿਖੇ ਇਕ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ।

ਇਸ ਕੈਂਪ ਵਿਚ ਜ਼ਿਲ੍ਹਾ ਰੈੱਡ ਕਰਾਸ ਦੇ ਕਰਮਚਾਰੀਆਂ ਅਤੇ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦੀਆਂ ਸਿਖਿਆਰਣਾਂ ਦੇ ਮੁਫ਼ਤ ਖੂਨ ਦੇ ਟੈਸਟ ਕੀਤੇ ਗਏ। ਇਨ੍ਹਾਂ ਟੈਸਟਾਂ ਵਿਚ ਬਲੱਡ ਸ਼ੂਗਰ, ਥਾਇਰਾਇਡ ਅਤੇ ਕੋਲੇਸਟਰੋਲ ਦੇ ਟੈਸਟ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿਚ 35 ਤੋਂ ਵੱਧ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੁਆਰਾ ਇਸ ਮੈਡੀਕਲ ਕੈਂਪ ਦਾ ਲਾਭ ਉਠਾਇਆ ਗਿਆ। 
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਵਰਤਮਾਨ ਸਮੇਂ ਵਿਚ 30 ਸਾਲ ਤੋਂ ਉਪਰ ਉਮਰ ਵਰਗ ਦੇ ਲੋਕਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਵਧਦੀਆਂ ਜਾ ਰਹੀਆ ਹਨ। ਜਿਸ ਤੋਂ ਬਚਾਅ ਲਈ ਸਮੇਂ-ਸਮੇਂ ’ਤੇ ਆਪਣੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਕਿਸੇ ਐਮਰਜੈਂਸੀ ਵੇਲੇ ਮੈਡੀਕਲ ਪ੍ਰੋਫੈਸ਼ਨਲ ਦੀ ਸਹਾਇਤਾ ਲੈਣੀ ਚਾਹੀਦੀ ਹੈ। ਇਸ ਮੌਕੇ ਮਾਹਰ ਡਾਕਟਰਾਂ ਦੀ ਟੀਮ, ਆਈ.ਡੀ.ਐਫ.ਸੀ ਫਸਟ ਬੈਂਕ, ਇੰਪਰੂਵਮੈਂਟ ਟਰੱਸਟ ਚੰਡੀਗੜ੍ਹ ਰੋਡ ਹੁਸ਼ਿਆਰਪੁਰ ਦੇ ਮੈਨੇਜਰ ਤਰੁਣ ਅਗਰਵਾਲ, ਅਮਿਤ ਬਵੇਜਾ, ਪੁਸ਼ਕਰ ਸਹਿਦੇਵ, ਸੰਧਿਆ ਕੁਮਾਰੀ ਅਤੇ ਰੈੱਡ ਕਰਾਸ ਸਟਾਫ ਮੈਂਬਰ ਵੀ ਮੌਜੂਦ ਸਨ।