ਹਰੇਕ ਵੋਟ ਪੈਣ ਨਾਲ ਲੋਕਤੰਤਰ ਹੋਵੇਗਾ ਮਜ਼ਬੂਤ: ਰਾਜੀਵ ਵਰਮਾ

ਨਵਾਂਸ਼ਹਿਰ - ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਨੇ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਵਿਧਾਨ ਸਭਾ ਪੱਧਰੀ ਸਵੀਪ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕੇ ਹਰੇਕ ਵੋਟ ਦੀ ਆਪਣੀ ਅਹਿਮੀਅਤ ਹੈ ਅਤੇ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।

ਨਵਾਂਸ਼ਹਿਰ - ਵਧੀਕ ਡਿਪਟੀ ਕਮਿਸ਼ਨਰ-ਕਮ- ਨੋਡਲ ਅਫਸਰ ਸਵੀਪ ਰਾਜੀਵ ਵਰਮਾ ਨੇ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਵਿਖੇ ਵਿਧਾਨ ਸਭਾ ਪੱਧਰੀ ਸਵੀਪ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ ਅਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕੇ ਹਰੇਕ ਵੋਟ ਦੀ ਆਪਣੀ ਅਹਿਮੀਅਤ ਹੈ ਅਤੇ ਇੱਕ ਜੂਨ 2024 ਦਿਨ ਸ਼ਨੀਵਾਰ ਨੂੰ ਹਰੇਕ ਵੋਟ ਪੈਣ ਨਾਲ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ। 
ਉਨ੍ਹਾਂ ਪ੍ਰੋਗਰਾਮ ਵਿੱਚ ਹਾਜ਼ਰ ਬੰਗਾ ਹਲਕੇ ਦੇ ਸਮੂਹ ਇਲੈਕਟੋਰਲ ਲਿਟਰੇਸੀ ਕਲੱਬ ਦੇ ਇੰਚਾਰਜ਼ ਅਤੇ ਵਿਦਿਆਰਥੀਆਂ ਨੂੰ ਕਿਹਾ ਕਿ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਕੋਈ ਵੀ ਵੋਟਰ ਵੋਟ ਪਾਉਣ ਤੋਂ ਰਹਿ ਨਾ ਜਾਵੇ, ਤੁਸੀਂ ਆਪਣੇ ਪਰਿਵਾਰ,ਆਂਢ-ਗਵਾਂਢ, ਗਲ਼ੀ-ਮੁਹੱਲੇ, ਰਿਸ਼ਤੇਦਾਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ ਤਾਂ ਕਿ “ ਇਸ ਬਾਰ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪਝੱਤਰ ਪਾਰ” ਹੋ ਜਾਵੇ।ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਕੂਲਾਂ ਕਾਲਜ਼ਾਂ ਅਤੇ ਤਕਨੀਕੀ ਅਦਾਰਿਆਂ ਵਿੱਚ ਸਵੀਪ ਗਤੀਵਿਧੀਆਂ ਬਹੁਤ ਤੇਜੀ ਨਾਲ਼ ਚੱਲ ਰਹੀਆਂ ਹਨ। 
ਇਨ੍ਹਾਂ ਸਵੀਪ ਗਤੀਵਿਧੀਆਂ ਦਾ ਮੁੱਖ ਮੰਤਵ ਹੈ ਕਿ ਵਿਦਿਆਰਥੀਆਂ ਨੂੰ ਲੋਕਤੰਤਰ ਨਾਲ਼ ਜੋੜਨਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਕੇ ਹੇਠਲੇ ਪੱਧਰ ਤੱਕ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਣੂੰ ਕਰਵਾਉਣਾ ਹੈ।ਵਿਧਾਨ ਸਭਾ ਪੱਧਰੀ ਸਵੀਪ ਨੋਡਲ ਅਫਸਰ ਰਾਜਿੰਦਰ ਕੁਮਾਰ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇੱਕ-ਇੱਕ ਵੋਟ ਦੀ ਅਹਿਮੀਅਤ ਉਸ ਵਿਅਕਤੀ ਨੂੰ ਪਤਾ ਹੁੰਦੀ ਹੈ ਜਿਹੜਾ ਇੱਕ ਵੋਟ ਨਾਲ਼ ਜਿੱਤਿਆ ਜਾਂ ਹਾਰਿਆ ਹੁੰਦਾ ਹੈ। ਇਸ ਮੌਕੇ ਉਨ੍ਹਾਂ ਵੋਟ ਦੇ ਅਧਿਕਾਰ ਪ੍ਰਾਪਤੀ ਇਤਿਹਾਸ ਤੇ ਵੀ ਝਾਤੀ ਮਾਰੀ। 
ਇਸ ਮੌਕੇ ਜਿਲ੍ਹੇ ਦੇ ਸਹਾਇਕ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ  ਦੁਆਰਾ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣਾ ਲਾਜ਼ਮੀ ਕਰਾਰ ਦੇਣ ਦੇ ਨਾਲ -ਨਾਲ ਉਹਨਾਂ ਨੂੰ ਵੋਟ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ ਅਤੇ ਉਹਨਾਂ ਦੁਆਰਾ ਕਿਹਾ ਗਿਆ ਕਿ  ਵਿਦਿਆਰਥੀ ਭਾਰਤ ਦੇ ਨਾਗਰਿਕ ਹੋਣ ਦੇ ਨਾਤੇ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਜਰੂਰ ਕਰਨ ਅਤੇ ਆਪਣੀ ਵੋਟ ਜਰੂਰ ਬਣਵਾਉਣ ਕਿਉਂਕਿ ਭਵਿੱਖ ਵਿੱਚ ਨੌਜਵਾਨ ਹੀ ਹਨ ਜੋ ਦੇਸ਼ ਦੇ ਲੋਕਤੰਤਰ ਨੂੰ ਬਰਕਰਾਰ ਰੱਖ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਅਤੇ ਆਲੇ ਦੁਆਲੇ ਦੇ ਲੋਕਾਂ ਦੀ ਵੋਟ ਬਣਵਾਉਣ ਅਤੇ ਹਰ ਇੱਕ ਵਿਅਕਤੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਕਹਿਣ। 
ਇਸ ਮੌਕੇ ਵਿਦਿਆਰਥੀਆਂ ਦੁਆਰਾ ਰੰਗੋਲੀ ਅਤੇ ਸਲੋਗਨ ਰਾਇਟਿੰਗ ਦਾ ਪ੍ਰਦਰਸ਼ਨ ਕੀਤਾ ਗਿਆ। ਮੁੱਖ ਮਹਿਮਾਨ ਵਲੋਂ ਦਸਤਖਤ ਮੁਹਿੰਮ ਅਤੇ ਸੈਲਫੀ ਪੁਆਇੰਟ ਦੀ ਸ਼ੁਰੂਆਤ ਵੀ ਕੀਤੀ ਗਈ।ਇਸ ਮੌਕੇ ਵਿਦਿਆਰਥੀਆਂ ਦੁਆਰਾ ਵੋਟਰ ਜਾਗਰੂਕਤਾ ਸੰਬੰਧੀ ਸਕਿੱਟ, ਡਾਂਸ, ਨਾਟਕ, ਗੀਤ ਅਤੇ ਵਿਦਿਆਰਥਣਾਂ ਦੁਆਰਾ ਨਿਵੇਕਲੇ ਢੰਗ ਨਾਲ਼ ਗਿੱਧੇ ਦੇ ਰੂਪ ਵਿੱਚ ਚੋਣ ਬੋਲੀਆਂ ਪੇਸ਼ ਕੀਤੀਆਂ ਗਈਆਂ।ਅੰਤ ਵਿਚ ਮੁੱਖ ਮਹਿਮਾਨ ਵਲੋਂ ਸਕੂਲ਼ ਦੇ ਡਾਇਰੈਕਟਰ ਕੇਸ਼ਵ ਜੈਨ ਅਤੇ ਵਰੁਣ ਜੈਨ ਦਾ ਸਨਮਾਨ ਕੀਤਾ ਗਿਆ। ਕੇਸ਼ਵ ਜੈਨ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਵਾਨ ਮਹਾਂਵੀਰ ਪਬਲਿਕ ਸਕੂਲ ਬੰਗਾ ਦਾ ਹਰ ਵਿਿਦਆਰਥੀ ਲੋਕਤੰਤਰ ਦੇ ਇਸ ਮਹਾਂਕੁੰਭ ਵਿੱਚ ਭਾਗ ਲਵੇਗਾ ਅਤੇ ਵੋਟਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਾਣ ਮਹਿਸੂਸ ਕਰੇਗਾ। 
ਇਸ ਮੌਕੇ ਵਿਕਰਮਜੀਤ ਸਿੰਘ ਪੈਂਥੇ, ਐਸ ਡੀ ਐਮ ਬੰਗਾ, ਅਮਨਦੀਪ ਸਿੰਘ, ਬੀ. ਐਲ. ਐਮ.ਗਰਲਜ ਕਾਲਜ ਨਵਾਂ ਸ਼ਹਿਰ ਤੋ ਰਾਜਨੀਤੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਹਰਦੀਪ ਕੌਰ, ਉਂਕਾਰ ਸਿੰਘ,  ਸਕੂਲ ਦੇ ਡਾਇਰੈਕਟਰ ਵਰੁਣ ਜੈਨ, ਪ੍ਰਿੰਸੀਪਲ ਮੈਡਮ ਵਸੁਧਾ ਜੈਨ, ਪ੍ਰੋਗਰਾਮ ਡਾਇਰੈਕਟਰ ਕਵਿਤਾ ਸ਼ਰਮਾ, ਸਾਹਿਲ, ਮੋਨਿਕਾ ਸੂਦਨ ਅਤੇ ਕੁਰਣਾ ਗੁਪਤਾ ਮੌਜੂਦ ਸਨ।