ਸਾਲਾਨਾ ਗੁਰਮਤਿ ਕੈਂਪ ਲਗਾਉਣ ਦੀਆਂ ਤਿਆਰੀਆਂ ਸਬੰਧੀ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਪ੍ਰਬੰਧਕਾਂ ਦੀ ਹੋਈ ਵਿਸ਼ੇਸ਼ ਮੀਟਿੰਗ

ਮਾਹਿਲਪੁਰ 30 ਅਪ੍ਰੈਲ - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਇਲਾਕਾ ਮਾਹਿਲਪੁਰ ਵੱਲੋਂ ਇਲਾਕਾ ਨਿਵਾਸੀ ਵੀਰਾਂ- ਭੈਣਾਂ ਦੇ ਸਹਿਯੋਗ ਨਾਲ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਮਾਹਿਲਪੁਰ ਵੱਲੋਂ ਹਰ ਸਾਲ ਸਕੂਲ ਵਿਦਿਆਰਥੀਆਂ ਦਾ ਗੁਰਮਤਿ ਕੈਂਪ ਲਗਾਇਆ ਜਾਂਦਾ ਹੈ।

ਇਸੇ ਲੜੀ ਨੂੰ ਜਾਰੀ ਰੱਖਦਿਆਂ ਇਹ ਗੁਰਮਤਿ ਕੈਂਪ ਇਸ ਸਾਲ 9 ਜੂਨ ਤੋਂ 15 ਜੂਨ ਤੱਕ ਗੁਰਦੁਆਰਾ ਬਿਭੌਰ ਸਾਹਿਬ ( ਨੰਗਲ ਭਾਖੜਾ ) ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਫੈਸਰ ਆਪਿੰਦਰ ਸਿੰਘ ਮਾਹਿਲਪੁਰੀ ਸੰਯੋਜਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਸਰਦਾਰ ਹਰਬੰਸ ਸਿੰਘ ਸਰਹਾਲਾ ਮੁੱਖ ਸੇਵਾਦਾਰ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸੇਵਾ ਸੁਸਾਇਟੀ ਮਾਹਿਲਪੁਰ ਅਤੇ ਸਰਦਾਰ ਜਗਜੀਤ ਸਿੰਘ ਗਣੇਸ਼ਪੁਰ ਜੋਨਲ ਸਕੱਤਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਹੁਸ਼ਿਆਰਪੁਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਕੈਂਪ ਦੀਆਂ ਤਿਆਰੀਆਂ ਵਜੋਂ ਅੱਜ ਗੁਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। 
ਜਿਸ ਵਿੱਚ ਸੁਰਿੰਦਰ ਕੌਰ, ਅਮਰੀਕ ਸਿੰਘ, ਰੁਪਿੰਦਰਜੋਤ ਸਿੰਘ, ਜਸਪਾਲ ਕੌਰ, ਮਨਦੀਪ ਕੌਰ, ਸਤਨਾਮ ਸਿੰਘ, ਗੁਰਦੀਪ ਸਿੰਘ ਚੱਕ ਕਟਾਰੂ, ਮਨਜੀਤ ਸਿੰਘ ਸਰਹਾਲਾ ਕਲਾ, ਸਮੇਤ ਸਿੱਖ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ। ਇਸ ਮੀਟਿੰਗ ਵਿੱਚ ਲਗਾਏ ਜਾ ਰਹੇ ਇਸ ਗੁਰਮਤ ਕੈਂਪ ਦੀ ਰੂਪ ਰੇਖਾ ਤਿਆਰ ਕੀਤੀ ਗਈ ਅਤੇ ਸੰਗਤਾਂ ਵੱਲੋਂ ਇਸ ਕੈਂਪ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਵਰਨਣਯੋਗ ਹੈ ਕਿ ਇਸ ਕੈਂਪ ਵਿੱਚ ਨਿਤਨੇਮ, ਗੁਰਬਾਣੀ ਸੰਥਿਆ ਅਤੇ ਵਿਦਵਾਨਾਂ ਦੁਆਰਾ ਜੀਵਨ ਜਾਂਚ ਸਬੰਧੀ ਵਿਸ਼ੇਸ਼ ਲੈਕਚਰ ਅਤੇ ਹੋਰ ਸ਼ਖਸ਼ੀਅਤ ਉਸਾਰੀ ਸਬੰਧੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।