ਪੰਜਾਬ ਵਿਧਾਨ ਸਭਾ ਵਿੱਚ ਸਮਰਸਤਾ ਦੀ ਭਾਵਨਾ ਦਾ ਹੋਇਆ ਕਤਲ, ਰਾਜਨੀਤਿਕ ਪਾਰਟੀਆਂ ਦੋਸ਼ੀ- ਤਲਵਾੜ
ਹੁਸ਼ਿਆਰਪੁਰ- ਪੰਜਾਬ ਵਿਧਾਨ ਸਭਾ ਦੇ ਅੰਦਰ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਿੱਲ “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਐਕਟ, 2025” ਵਿੱਚ ਗੁਰੂ ਰਵਿਦਾਸ ਜੀ ਦੀ ਮੂਰਤੀ ਅਤੇ ਪਵਿੱਤਰ ਗ੍ਰੰਥ ਅੰਮ੍ਰਿਤਵਾਣੀ, ਭਗਵਾਨ ਵਾਲਮੀਕੀ ਜੀ ਦੀ ਮੂਰਤੀ, ਸੰਤ ਕਬੀਰ ਜੀ ਦੀ ਮੂਰਤੀ ਅਤੇ ਸੰਤ ਨਾਭਾ ਦਾਸ ਦੀਆਂ ਮੂਰਤੀ ਦੀ ਬੇਅਦਬੀ ਦੀ ਸਜ਼ਾ ਦਾ ਪ੍ਰਾਵਧਾਨ ਨਾ ਰੱਖ ਕੇ ਗੁਰੂਆਂ ਦੁਆਰਾ ਦਿੱਤੀ ਗਈ ਸਮਰਸਤਾ ਦੀ ਸਿੱਖਿਆ ਦਾ ਕਤਲ ਕੀਤਾ ਗਿਆ ਹੈ ਇਹ ਦਲਿੱਤ ਸਮਾਜ ਪ੍ਰਤੀ ਨਫ਼ਰਤ ਭਰੀ ਮਾਨਸਿਕਤਾ ਵੀ ਦਰਸਾਉਂਦਾ ਹੈ ।

ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੰਜੀਵ ਤਲਵਾਰ ਨੇ ਅੱਜ ਸਰਕਾਰ ਦੁਆਰਾ ਪੇਸ਼ ਕੀਤੇ ਗਏ ਬਿੱਲ ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਹੇ। ਉਹਨਾਂ ਕਿਹਾ ਆਮ ਆਦਮੀ ਪਾਰਟੀ ਦੀ ਦਲਿੱਤ-ਵਿਰੋਧੀ ਮਾਨਸਿਕਤਾ ਮਾਰਚ 2022 ਵਿੱਚ ਹੀ ਸਾਹਮਣੇ ਆ ਗਈ ਸੀ।
ਪੰਜਾਬ ਦੀ ਲਗਭਗ 31% ਦਲਿੱਤ ਆਬਾਦੀ ਦੇ ਵੋਟਾਂ ਲਈ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਸਰਕਾਰ ਬਣੀ ਤਾਂ ਉਪ-ਮੁੱਖ ਮੰਤਰੀ ਦਲਿੱਤ ਸਮਾਜ ਵਿੱਚੋਂ ਹੋਵੇਗਾ, ਪਰ ਸਰਕਾਰ ਬਣਨ ਤੋਂ ਬਾਅਦ ਉਹਨਾਂ ਨੇ ਇਹ ਵਾਅਦਾ ਪੂਰਾ ਨਹੀਂ ਕੀਤਾ। ਸਾੜ੍ਹੇ ਤਿੰਨ ਸਾਲ ਬੀਤ ਗਏ, ਪਰ ਅਜੇ ਤੱਕ ਕੋਈ ਦਲਿੱਤ ਉਪ-ਮੁੱਖ ਮੰਤਰੀ ਨਹੀਂ ਬਣਾਇਆ ਗਿਆ।
ਤਲਵਾਰ ਨੇ ਕਿਹਾ ਇਹ ਹੀ ਨਹੀਂ ਵਿਧਾਨ ਸਭਾ ਦੇ ਅੰਦਰ ਭਾਰਤੀ ਜਨਤਾ ਪਾਰਟੀ ਦੇ ਬੁਲਾਰੇ ਨੇ ਬਿੱਲ ਵਿੱਚ ਇਹਨਾਂ ਸਾਰੀਆਂ ਕਮੀਆਂ ਦੇ ਹੁੰਦੇ ਹੋਏ ਵੀ ਬਿੱਲ ਦਾ ਸਮਰਥਨ ਕੀਤਾ ਇਸ ਨਾਲ ਇਹ ਵੀ ਸਿੱਧ ਹੋ ਜਾਂਦਾ ਹੈ ਕਿ ਇਹਨਾਂ ਬੁਲਾਰਿਆਂ ਦੀ ਮਾਨਸਿਕਤਾ ਪੰਜਾਬ ਵਿਰੋਧੀ ਅਤੇ ਦਲਿਤ ਵਿਰੋਧੀ ਰਹੀ ਹੈ ਉਹਨਾਂ ਕਿਹਾ ਦਲਿਤਾਂ ਦੇ ਨਾਮ ਤੇ ਵੋਟਾਂ ਮੰਗਣ ਵਾਲੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਬਿੱਲ ਵਿੱਚ ਇੰਨੀ ਵੱਡੀ ਖਾਮੀ ਨੂੰ ਉਜਾਗਰ ਨਾ ਕਰਕੇ ਸਮਰਸਤਾ ਦੇ ਖਿਲਾਫ ਆਪਣੀ ਮਾਨਸਿਕਤਾ ਦਾ ਸਬੂਤ ਦਿੱਤਾ ਹੈ ।
ਅੱਜ ਦੀ ਉਦਾਹਰਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਉਹਨਾਂ ਦੀ ਪੂਰੀ ਕੈਬਨਿਟ ਤੇ ਬਾਕੀ ਹਾਜ਼ਿਰ ਨੁਮਾਇੰਦੇ ਦਲਿੱਤ-ਵਿਰੋਧੀ ਮਾਨਸਿਕਤਾ ਰੱਖਦੇ ਹਨ ਇਸ ਲਈ ਵਿਧਾਨਸਭਾ ਵਿੱਚ ਪੇਸ਼ ਕਰਦੇ ਸਮੇਂ "ਪੰਜਾਬ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਐਕਟ 2025" ਵਿੱਚ ਰਵਿਦਾਸੀਆ ਸਮਾਜ, ਵਾਲਮੀਕੀ ਸਮਾਜ, ਕਬੀਰ ਪੰਥ ਅਤੇ ਮਹਾਸ਼ਾ ਸਮੁਦਾਇ ਦੇ ਭਗਵਾਨਾਂ ਅਤੇ ਸੰਤਾਂ ਦੀ ਬੇਅਦਬੀ ਦੀ ਸਜ਼ਾ ਦਾ ਪ੍ਰਾਵਧਾਨ ਨਹੀਂ ਰੱਖਿਆ।
ਤਲਵਾੜ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਦੀ ਸਰਕਾਰ ਨੇ ਸਮਰਾਸਤਾ ਦੇ ਨਾਮ ਤੇ ਪ੍ਰਦੇਸ਼ ਦੇ ਆਪਸੀ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਨਤੀਜੇ ਬਹੁਤ ਬੁਰੇ ਹੋਣਗੇ।