ਕਰਮਚਾਰੀ ਚੋਣ ਡਿਊਟੀ ਕਟਵਾਉਣ ਲਈ ਨਾ ਕਰਨ ਸਿਫਾਰਿਸ਼ : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ
ਨਵਾਂਸ਼ਹਿਰ - ਜਿ਼ਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਆਈਏਐਸ ਨੇ ਕਿਹਾ ਹੈ ਕਿ ਚੋਣਾਂ ਲੋਕਤੰਤਰ ਦਾ ਅਧਾਰ ਸੰਤਭ ਹਨ ਅਤੇ ਚੋਣਾਂ ਵਿਚ ਡਿਊਟੀ ਕਰਨਾ ਸਾਡੇ ਮਹਾਨ ਦੇਸ਼ ਦੇ ਲੋਕਤੰਤਰ ਨੂੰ ਮਜਬੂਤ ਕਰਨ ਵਿਚ ਹਿੱਸੇਦਾਰੀ ਪਾਉਣ ਦਾ ਮਾਣਮੱਤਾ ਕਾਰਜ ਹੈ।

ਇਸ ਲਈ ਜਿੰਨ੍ਹਾਂ ਕਰਮਚਾਰੀਆਂ ਦੀ ਡਿਉਟੀ ਚੋਣ ਪ੍ਰਕਿਰਿਆ ਵਿਚ ਲੱਗੀ ਹੈ ਉਹ ਆਪਣੀ ਸਰਕਾਰੀ ਨੌਕਰੀ ਦੇ ਹਿੱਸੇ ਵਜੋਂ ਇਸ ਡਿਊਟੀ ਨੂੰ ਤਨਦੇਹੀ, ਲੋਕਤੰਤਰ ਪੂਰੀ ਸੱਚੀ ਨਿਸਠਾ ਤੇ ਪੂਰੀ ਨਿਰਪੱਖਤਾ ਨਾਲ ਕਰਨ ਅਤੇ ਡਿਊਟੀ ਕਟਵਾਉਣ ਲਈ ਉਨ੍ਹਾਂ ਦੇ ਦਫ਼ਤਰ ਤੱਕ ਪਹੁੰਚ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਚੋਣ ਡਿਊਟੀ ਵਿਚ ਅਣਗਹਿਲੀ ਕਰਮਚਾਰੀ ਦੇ ਸੇਵਾ ਨਿਯਮਾਂ ਵਿਚ ਗੰਭੀਰ ਕੁਤਾਹੀ ਮੰਨੀ ਜਾਂਦੀ ਹੈ ਇਸ ਲਈ ਕੋਈ ਵੀ ਚੋਣ ਡਿਊਟੀ ਤੋਂ ਗੈਰ ਹਾਜਰ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕਰਮਚਾਰੀਆਂ ਦੀ ਡਿਊਟੀ ਕਿਸੇ ਵੀ ਹਾਲਤ ਵਿਚ ਕੱਟੀ ਨਹੀਂ ਜਾਵੇਗੀ।
ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ(ਜ) ਰਾਜੀਵ ਵਰਮਾ ਨੇ ਚੋਣ ਡਿਊਟੀ ਤੇ ਤੈਨਾਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਨੂੰ ਯਕੀਨੀ ਬਣਾਉਣ।ਇਸ ਤੋਂ ਇਲਾਵਾ ਕੋਈ ਵੀ ਕਰਮਚਾਰੀ ਡਿਊਟੀ ਕਟਾਉਣ ਲਈ ਉਨ੍ਹਾਂ ਦੇ ਦਫਤਰ ਵਿਖੇ ਪਹੁੰਚ ਨਾ ਕਰੇ।ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਕਰਮਚਾਰੀ ਡਿਊਟੀ ਵਿੱਚ ਕੋਤਾਹੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਧਾਰਾ 134 ਅਧੀਨ ਐਫ.ਆਈ.ਆਰ ਅਤੇ ਵਿਭਾਗੀ ਦੇ ਨਿਯਮਾਂ ਅਨੁਸਾਰ ਕਰਵਾਈ ਕੀਤੀ ਜਾਵੇਗੀ।