ਐਸ ਜੀ ਪੀ ਸੀ ਦੇ ਪ੍ਰਧਾਨ ਧਾਮੀ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਨੂੰ 55 ਲੱਖ ਦਾ ਚੈਕ ਭੇਂਟ ਕੀਤਾ

ਨਵਾਂਸ਼ਹਿਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਜਿਥੇ ਹਰ ਵਰਗ ਦੇ ਵਿਦਿਆਰਥੀਆਂ ਨੂੰ ਘੱਟ ਫੀਸਾਂ ਲੈ ਕੇ ਮਿਆਰੀ ਵਿੱਦਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ। ਉਥੇ ਇਹਨਾਂ ਸੰਸਥਾਵਾਂ 'ਚ ਪੜ੍ਹ ਰਹੇ ਵਿਦਿਆਰਥੀ ਅਧੁਨਿਕ ਤਕਨੀਕਾ ਨਾਲ ਕੋਰਸ ਕਰਕੇ ਦੇਸ਼-ਵਿਦੇਸ਼ ਵਿਚ ਕਾਮਯਾਬੀ ਦੀਆਂ ਬੁਲੰਦੀਆਂ ਛੂਹ ਰਹੇ ਹਨ।

ਇਹ ਪ੍ਰਗਟਾਵਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਨੂੰ ਕਾਲਜ ਦੀ ਬਿਹਤਰੀ ਲਈ 55 ਲੱਖ ਰੁਪਏ ਦਾ ਚੈਕ ਭੇਂਟ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮਹਾਨ ਸ਼ਹੀਦ ਭਾਈ ਸੰਗਤ ਸਿੰਘ ਦੇ ਨਾਂ ਤੇ ਚੱਲ ਰਹੀ ਇਸ ਸੰਸਥਾ ਨੇ ਥੋੜੇ ਸਮੇਂ ਵਿੱਚ ਹੀ ਵਿੱਦਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਆਪਣੀ ਨਾਮ ਰੌਸ਼ਨ ਕੀਤਾ ਹੈ। 
ਇਸ ਮੌਕੇ ਕਾਲਜ ਪ੍ਰਿੰਸੀਪਲ ਡਾਕਟਰ ਰਣਜੀਤ ਸਿੰਘ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਐਸ ਜੀ ਪੀ ਸੀ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਜੂਨੀਅਰ ਮੀਤ ਪ੍ਰਧਾਨ ਐਸ ਜੀ ਪੀ ਸੀ, ਸੁਖਮਿੰਦਰ ਸਿੰਘ ਵਿੱਦਿਆ ਸਕੱਤਰ ਅਤੇ ਗੁਰਮੀਤ ਸਿੰਘ ਬੂਹ ਇੰਚਾਰਜ ਵਿਦਿਆ ਨੇ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦੇ ਮਿਹਨਤੀ ਸਟਾਫ ਦੀ ਬਦੌਲਤ ਇਹ ਸੰਸਥਾ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਕੋਰਸ ਸ਼ੁਰੂ ਕਰਕੇ ਇਲਾਕੇ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ।