ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਪ੍ਰਗਟਾਇਆ ਸੋਗ
ਚੰਡੀਗੜ੍ਹ, 7 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਸੰਗਰੂਰ ਵਿੱਚ ਸਾਬਕਾ ਕੇਂਦਰੀ ਮੰਤਰੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਪਰਿਵਾਰਜਨਾਂ ਨੂੰ ਹੌਸਲਾ ਦਿੱਤਾ।

ਉਨ੍ਹਾਂ ਨੇ ਸੋਗ ਵਿਅਕਤ ਕਰਦੇ ਹੋਏ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਇੱਕ ਲੰਬਾ ਸਿਆਸੀ ਸਫਰ ਰਿਹਾ ਹੈ। ਉਹ ਵਿਧਾਇਕ ਵੀ ਰਹੇ, ਲੋਕਸਭਾ ਅਤੇ ਰਾਜਸਭਾ ਦੇ ਮੈਂਬਰ ਵੀ ਰਹੇ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਨੇ ਮੰਤਰੀ ਵਜੋ ਜਨਸੇਵਾ ਦੀ ਜਿਮੇਵਾਰੀ ਨਿਭਾਈ। ਉਹ ਵੱਡੇ ਕੱਦ ਦੇ ਨੇਤਾ ਸਨ। ਉਨ੍ਹਾਂ ਦਾ ਜੀਵਨ ਸਾਡੇ ਸਾਰਿਆਂ ਲਈ ਪੇ੍ਰਰਣਾ ਹੈ।
ਮੁੱਖ ਮੰਤਰੀ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਥਾਂ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।