ਸਰਕਾਰੀ ਸਕੂਲ ਖੇੜਾ ਕਲਮੋਟ 'ਚ ਦਾਨੀ ਸੱਜਣਾਂ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਭੇਂਟ

ਗੜ੍ਹਸ਼ੰਕਰ - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਕਲਮੋਟ ਵਿਖੇ ਦਾਨੀ ਸੱਜਣਾਂ ਵਲੋਂ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ 40 ਵਰਦੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਤੇ ਦਾਨੀ ਸੱਜਣ ਸ਼ਿਵ ਕੁਮਾਰ, ਅੰਕਿਤ ਐਰੀ ਅਤੇ ਦਿਸ਼ਾਂਤ ਨੇ ਕਿਹਾ ਕਿ ਉਹ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਹੋਰ ਸਹਾਇਕ ਸਮੱਗਰੀ ਪ੍ਰਦਾਨ ਕਰ ਰਹੇ ਹਨ|

 ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਆਪਣਾ ਬਣਦਾ ਫਰਜ਼ ਨਿਭਾਇਆ ਜਾ ਸਕੇ। ਸਕੂਲ ਵਲੋਂ ਕਾਰਜਕਾਰੀ ਪ੍ਰਿੰਸੀਪਲ ਪ੍ਰੇਮ ਕੁਮਾਰ ਧੀਮਾਨ ਵਲੋਂ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੇਮ ਕੁਮਾਰ, ਸੁਧੀਰ ਸਿੰਘ ਰਾਣਾ, ਅਮਰੀਕ ਸਿੰਘ ਦਿਆਲ, ਪਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਰਵਿੰਦ ਸ਼ਰਮਾ, ਮੀਤਕ ਸ਼ਰਮਾ, ਰਜੇਸ਼ ਰਾਣਾ, ਸੂਬੇਦਾਰ ਬਖਸ਼ੀਸ਼ ਸਿੰਘ ਕੈਂਪਸ ਮੈਨੇਜਰ, ਕੁਲਦੀਪ ਰਾਣਾ, ਅੰਜਨਾ ਕੁਮਾਰੀ, ਸਪਨਾ ਰਾਣਾ, ਸੁਦੇਸ਼ ਕੁਮਾਰੀ, ਬਲਵਿੰਦਰ ਕੌਰ, ਪ੍ਰਿਅੰਕਾ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।