ਖਰੜ ਕੌਸਲ ਵਲੋਂ ਸਿੰਗਲ ਯੂਜ ਪਲਾਸਟਿਕ ਦੀ ਰੋਕਥਾਮ ਲਈ ਚੈਕਿੰਗ ਮੁਹਿੰਮ ਜਾਰੀ

ਖਰੜ, 5 ਦਸੰਬਰ - ਨਗਰ ਕੌਂਸਲ ਖਰੜ ਦੀ ਸੈਨੀਟੇਸ਼ਨ ਟੀਮ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਸਿੰਗਲ ਯੂਜ ਪਲਾਸਟਿਕ ਅਤੇ ਥਰਮੋਕੋਲ ਦੀ ਵਰਤੋਂ ਤੇ ਰੋਕ ਲਗਾਉਣ ਲਈ ਰੇਹੜੀਆਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਖਰੜ, 5 ਦਸੰਬਰ - ਨਗਰ ਕੌਂਸਲ ਖਰੜ ਦੀ ਸੈਨੀਟੇਸ਼ਨ ਟੀਮ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਵਿੱਚ ਸਿੰਗਲ ਯੂਜ ਪਲਾਸਟਿਕ ਅਤੇ ਥਰਮੋਕੋਲ ਦੀ ਵਰਤੋਂ ਤੇ ਰੋਕ ਲਗਾਉਣ ਲਈ ਰੇਹੜੀਆਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਨਗਰ ਕੌਂਸਲ ਖਰੜ ਦੇ ਚੀਫ ਸੈਨੇਟਰੀ ਇੰਸਪੈਕਟਰ ਬਲਬੀਰ ਸਿੰਘ ਢਾਕਾ, ਸੈਨੇਟਰੀ ਇੰਸਪੈਕਟਰ ਰਜਿੰਦਰ ਕੁਮਾਰ ਅਤੇ ਸੈਨੇਟਰੀ ਇੰਸਪੈਕਟਰ ਹਰਦਰਸ਼ਨਜੀਤ ਸਿੰਘ ਵੱਲੋਂ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਦੇ ਸਿੰਗਲ ਯੂਜ ਪਲਾਸਟਿਕ ਤੇ ਥਰਮਾਕੋਲ ਦੇ 6 ਚਲਾਨ ਕੱਟੇ ਗਏ ਅਤੇ 15 ਕਿਲੋਗ੍ਰਾਮ ਪਲਾਸਟਿਕ ਸੀਜ ਕੀਤਾ ਗਿਆ।

ਨਗਰ ਕੌਂਸਲ ਖਰੜ ਦੇ ਸੀ. ਐਫ. ਨਰਿੰਦਰ ਸਿੰਘ ਨੇ ਦੱਸਿਆ ਕਿ ਕੌਂਸਲ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਦੇ ਕਾਰਜ ਸਾਧਕ ਅਫ਼ਸਰ ਸ. ਸੁਖਦੇਵ ਸਿੰਘ ਦੀ ਅਗਵਾਈ ਹੇਠ ਸ਼ਹਿਰਵਾਸੀਆਂ ਨੂੰ ਘਰ-ਘਰ ਜਾ ਕੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਕਰਨ, ਗਿੱਲੇ ਕੂੜੇ ਦੀ ਖਾਦ ਬਣਾਉਣ, ਸਿੰਗਲ ਯੂਜ ਪਲਾਸਟਿਕ ਦੀ ਥਾਂ ਕਪੜੇ, ਜੂਟ ਅਤੇ ਪੇਪਰ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।