
ਡਾ. ਬਲਬੀਰ ਸਿੰਘ ਨੂੰ ਹਲਕਾ ਸਨੌਰ ਤੋਂ ਵੱਡੇ ਬਹੁਮਤ ਨਾਲ ਜਿਤਾਵਾਂਗੇ : ਹਰਮੀਤ ਸਿੰਘ ਪਠਾਣਮਾਜਰਾ
ਸਨੌਰ ਪਟਿਆਲਾ, 6 ਮਈ - ਅੱਜ ਹਲਕਾ ਸਨੌਰ ਦੇ ਬਹਾਦਰਗੜ੍ਹ ਸਰਕਲ ਦੇ ਕਈ ਪਿੰਡਾਂ ਦੇ ਨੌਜਵਾਨ ਵਿਧਾਇਕ ਪਠਾਣਮਾਜਰਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ।
ਸਨੌਰ ਪਟਿਆਲਾ, 6 ਮਈ - ਅੱਜ ਹਲਕਾ ਸਨੌਰ ਦੇ ਬਹਾਦਰਗੜ੍ਹ ਸਰਕਲ ਦੇ ਕਈ ਪਿੰਡਾਂ ਦੇ ਨੌਜਵਾਨ ਵਿਧਾਇਕ ਪਠਾਣਮਾਜਰਾ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ।
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮਾਂ ਅਤੇ ਲੋਕ ਹਿੱਤ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਲੋਕ "ਆਪ" ਦਾ ਪੱਲਾ ਫੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਲੈ ਕੇ ਜਾ ਰਹੇ ਹਨ, ਜਿਨ੍ਹਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਹਰ ਵਰਗ ਨੂੰ ਬਿਜਲੀ ਮੁਫ਼ਤ ਦਿੱਤੀ ਹੈ । ਵਿਰੋਧੀ ਪਾਰਟੀਆਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੂੰ ਲੋਕ ਹੁਣ ਮੂੰਹ ਨਹੀਂ ਲਗਾਉਣਗੇ ਵਿਧਾਇਕ ਨੇ ਕਿਹਾ ਕਿ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਨੂੰ ਹਲਕਾ ਸਨੌਰ ਤੋਂ ਵੱਡੇ ਬਹੁਮਤ ਨਾਲ ਜਿਤਾਵਾਂਗੇ। ਪੰਜਾਬ ਦੇ ਲੋਕਾਂ ਨੂੰ ਸਿਹਤ ਤੇ ਸਿਖਿਆ ਸਹੂਲਤਾਂ ਮੁਹਈਆ ਕਰਵਾਉਣ ਲਈ ਆਮ ਆਦਮੀ ਪਾਰਟੀ ਵਚਨਬੱਧ ਹੈ।
ਇਸ ਮੌਕੇ "ਆਪ" ਵਿੱਚ ਸ਼ਾਮਿਲ ਹੋਏ ਨੌਜਵਾਨ ਰਾਜਵੀਰ ਸਿੰਘ, ਹਰਪ੍ਰੀਤ ਸਿੰਘ ਗੋਲਡੀ ਬੋਹੜਪੁਰ, ਭੋਲਾ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਸ਼ਮੀ ਕੁਮਾਰ, ਵਿਕਰਾਂਤ ਵਰਮਾ, ਲਖਵੀਰ ਸਿੰਘ, ਅਪਰਮਪਾਰ ਸਿੰਘ, ਹਰਜੀਤ ਸਿੰਘ, ਪ੍ਰੀਤਮ ਸਿੰਘ, ਰਾਵਿੰਦਰ ਸਿੰਘ ਰਾਜੂ, ਜਸਵਿੰਦਰ ਸਿੰਘ ਤੋਂ ਇਲਾਵਾ ਇਸ ਮੌਕੇ ਬਲਜੀਤ ਸਿੰਘ ਝੁੰਗੀਆਂ ਦਫ਼ਤਰ ਇੰਚਾਰਜ, ਬਲਜਿੰਦਰ ਸਿੰਘ ਨੰਦਗੜ੍ਹ, ਪ੍ਰਦੀਪ ਢਿੱਲੋਂ, ਬਲਿਹਾਰ ਸਿੰਘ ਚੀਮਾਂ, ਚਰਨਜੀਤ ਸਿੰਘ, ਹਰਜੀਤ ਸਿੰਘ ਚਮਾਰਹੇੜੀ, ਜਤਿੰਦਰ ਸਿੰਘ ਗਿੱਲ, ਹੈਰੀ ਤਾਸਜਲਪੁਰ, ਗੁਰਮੀਤ ਸਿੰਘ ਗਿੱਲ, ਭਾਗ ਸਿੰਘ, ਮਨਿੰਦਰ ਸਿੰਘ ਫਰਾਂਸ ਵਾਲਾ, ਮਲਕ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਮੌਜੂਦ ਸਨ।
