ਅੱਜ ਸੱਭਿਆਚਾਰ ਵਿੱਚ ਵੱਧ ਰਹੇ ਪ੍ਰਦੂਸ਼ਣ ਵਿਰੁੱਧ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਲਈ ਹੁਸ਼ਿਆਰਪੁਰ ਤੋਂ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੈਮੋਰੰਡਮ ਸੌਂਪਿਆ ਗਿਆ।

ਅੱਜ ਇਥੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ ਪੰਜਾਬ (ਇਪਟਾ) ਪੰਜਾਬ ਪ੍ਰਧਾਨ ਸੰਜੀਵਨ ਸਿੰਘ ਅਤੇ ਸਕੱਤਰ ਇੰਦਰਜੀਤ ਰਾਰੂਪੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੱਭਿਆਚਾਰ ਵਿੱਚ ਵੱਧ ਰਹੇ ਪ੍ਰਦੂਸ਼ਣ ਵਿਰੁੱਧ ਸੰਸਦ ਵਿੱਚ ਆਵਾਜ਼ ਬੁਲੰਦ ਕਰਨ ਲਈ ਹੁਸ਼ਿਆਰਪੁਰ ਤੋਂ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੈਮੋਰੰਡਮ ਸੌਂਪਿਆ ਗਿਆ। ਇਸ ਮੌਕੇ ਅਸ਼ੋਕ ਪੁਰੀ ਦੇ ਨਾਲ ਬਲਜਿੰਦਰ ਮਾਨ, ਗੁਰਮੇਲ ਧਾਲੀਵਾਲ, ਰਮੇਸ਼ ਕੁਮਾਰ, ਅੰਮ੍ਰਿਤ ਲਾਲ ਅਤੇ ਸੁਖਦੇਵ ਵਿਸ਼ੇਸ਼ ਤੌਰ ਤੇ ਮੌਜੂਦ ਸਨ।

ਇਸ ਮੌਕੇ ਬਹੁਰੰਗ ਕਲਾ ਮੰਚ ਹੁਸ਼ਿਆਰਪੁਰ ਦੇ ਡਾਇਰੈਕਟਰ ਅਸ਼ੋਕ ਪੁਰੀ ਨੇ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮਾਂ ਦਾ ਸਿੱਧਾ ਅਸਰ ਸਮਾਜ `ਤੇ ਪੈਂਦਾ ਹੈ ਅਤੇ ਅੱਜ-ਕੱਲ੍ਹ ਪੰਜਾਬੀ ਗੀਤਾਂ ਅਤੇ ਫਿਲਮਾਂ `ਚ ਹਥਿਆਰਾਂ ਅਤੇ ਅਸ਼ਲੀਲਤਾ ਦਾ ਪ੍ਰਦਰਸ਼ਨ ਬਹੁਤ ਵੱਧ ਗਿਆ ਹੈ, ਜਿਸ ਨੂੰ ਰੋਕਣ ਲਈ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ। ਬਲਜਿੰਦਰ ਮਾਨ ਨੇ ਕਿਹਾ ਕਿ ਅੱਜ ਅਸੀਂ ਡਾ. ਰਾਜ ਕੁਮਾਰ ਰਾਹੀਂ ਸੰਸਦ `ਚ ਸੱਭਿਆਚਾਰਕ ਪ੍ਰਦੂਸ਼ਣ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਮੈਮੋਰੰਡਮ ਦੇ ਰਹੇ ਹਾਂ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਅਸ਼ੋਕ ਪੁਰੀ ਅਤੇ ਉਨ੍ਹਾਂ ਦੇ ਸਾਥੀ ਪਿਛਲੇ 30 ਸਾਲਾਂ ਤੋਂ ਸਮਾਜ ਵਿੱਚ ਚੰਗੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਯਤਨਸ਼ੀਲ ਹਨ। ਪੰਜਾਬ ਦੇ ਹੋਰ ਮੁੱਦਿਆਂ ਵਾਂਗ ਸੱਭਿਆਚਾਰਕ ਪ੍ਰਦੂਸ਼ਣ ਵੀ ਇੱਕ ਬਹੁਤ ਹੀ ਮਹੱਤਵਪੂਰਨ ਮੁੱਦਾ ਹੈ ਜੋ ਰੋਜ਼ਾਮਰ੍ਹਾਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਹੈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਸੰਸਦ ਵਿੱਚ ਇਸ ਮੁੱਦੇ ਦੀ ਵਕਾਲਤ ਕਰਨਗੇ। ਉਨ੍ਹਾਂ ਕਿਹਾ ਕਿ ਕਲਾਕਾਰ ਸੱਭਿਆਚਾਰ ਦੇ ਅੰਬੈਸੇਡਰ ਹੁੰਦੇ ਹਨ ਅਤੇ ਜੇਕਰ ਕਿਸੇ ਕਲਾਕਾਰ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਹੋ ਕੇ ਮੇਰੇ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਅਸ਼ੋਕ ਪੁਰੀ ਨੇ ਗੁਰਮੇਲ ਧਾਲੀਵਾਲ (ਬੁੱਲ੍ਹੋਵਾਲ), ਬਲਜਿੰਦਰ ਮਾਨ , ਸੁਖਦੇਵ ਕੁਮਾਰ (ਮਾਹਿਲਪੁਰ), ਰਮੇਸ਼ ਕੁਮਾਰ ਅਤੇ ਅੰਮ੍ਰਿਤ ਲਾਲ (ਹੁਸ਼ਿਆਰਪੁਰ) ਦੇ ਨਾਲ ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਦਾ ਧੰਨਵਾਦ ਕੀਤਾ।