ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਫਤਿਹਾਬਾਦ ਜਿਲ੍ਹਾ ਦੇ ਜਲ੍ਹਭਰਾਵ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ, 7 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਫਤਿਹਾਬਾਦ ਜਿਲ੍ਹਾ ਦੇ ਬਲਿਆਲਾ ਰੋਡ, ਕੂਦਨੀ ਹੈਡ, ਚਾਂਦਪੁਰਾ ਸਾਈਫਨ ਅਤੇ ਨੇੜੇ ਦੇ ਬਰਸਾਤ ਦੇ ਜਲ੍ਹਭਰਾਵ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜਲ੍ਹਭਰਾਵ ਦੇ ਹਾਲਾਤ ਦਾ ਜਾਇਜਾ ਲਿਆ ਅਤੇ ਸਥਾਨਕ ਨਾਗਰਿਕਾਂ ਤੇ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾਦਾ ਭਰੋਸਾ ਦਿੱਤਾ।

ਚੰਡੀਗੜ੍ਹ, 7 ਸਤੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਫਤਿਹਾਬਾਦ ਜਿਲ੍ਹਾ ਦੇ ਬਲਿਆਲਾ ਰੋਡ, ਕੂਦਨੀ ਹੈਡ, ਚਾਂਦਪੁਰਾ ਸਾਈਫਨ ਅਤੇ ਨੇੜੇ ਦੇ ਬਰਸਾਤ ਦੇ ਜਲ੍ਹਭਰਾਵ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਜਲ੍ਹਭਰਾਵ ਦੇ ਹਾਲਾਤ ਦਾ ਜਾਇਜਾ ਲਿਆ ਅਤੇ ਸਥਾਨਕ ਨਾਗਰਿਕਾਂ ਤੇ ਕਿਸਾਨਾਂ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾਦਾ ਭਰੋਸਾ ਦਿੱਤਾ।

ਕਿਸਾਨਾਂ ਦੇ ਲਈ ਖੋਲਿਆ ਗਿਆ ਸ਼ਤੀਪੂਰਤੀ ਪੋਰਟਲ
          ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਯਕੀਨੀ ਕਰੇਗੀ। ਇਸ ਦੇ ਲਈ ਈ-ਸ਼ਤੀਪੂਰਤੀ ਪੋਰਟਲ ਖੋਲਿਆ ਗਿਆ ਹੈ। ਇਸ 'ਤੇ ਕਿਸਾਨ ਆਪਣੀ ਖਰਾਬ ਫਸਲ ਦਾ ਵੇਰਵਾ ਦੇ ਸਕਦੇ ਹਨ। ਇਸ ਪੋਰਟਲ 'ਤੇ ਸੂਬੇ ਵਿੱਚ ਹੁਣ ਤੱਕ ਲਗਭਗ 1 ਲੱਖ 70 ਹਜਾਰ ਏਕੜ ਵਿੱਚ ਫਸਲਾਂ ਦੇ ਨੁਕਸਾਨ ਦਾ ਰਜਿਸਟ੍ਰੇਸ਼ਣ ਕੀਤਾ ਜਾ ਚੁੱਕਾ ਹੈ। ਜਲਦੀ ਹੀ ਕਿਸਾਨਾਂ ਨੂੰ ਮੁਆਵਜਾ ਰਕਮ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੱ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਮਜਬੂਤੀ ਨਾਲ ਤੁਹਾਡੇ ਸਾਰਿਆਂ ਨਾਲ ਖੜੀ ਹੈ ਅਤੇ ਉਨ੍ਹਾਂ ਨੂੰ ਸਹੀ ਮੁਆਵਜਾ ਦਵੇਗੀ।

ਮਕਾਨ ਅਤੇ ਛੱਤਾਂ ਦੇ ਨੁਕਸਾਨ 'ਤੇ ਦੇਣਗੇ ਰਾਹਤ
          ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਮਕਾਨਾਂ ਜਾਂ ਛੱਤਾਂ ਨੂੱ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੱ ਰਾਹਤ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਜਿਨ੍ਹਾਂ ਘਰਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਲਿਸਟ ਤਿਆਰ ਕਰਨ ਅਤੇ ਉਨ੍ਹਾਂ ਨੂੱ ਜਲਦੀ ਤੋਂ ਜਲਦੀ ਮੁਆਵਜਾ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹੇਬ ਅੰਬੇਦਕਰ ਆਵਾਸ ਯੋਜਨਾ ਤਹਿਤ ਲਗਭਗ ਇੱਕ ਮਹੀਨੇ ਪਹਿਲਾਂ ਹੀ 78.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਪ੍ਰਭਾਵਿਤ ਪਰਿਵਾਰ ਨੂੰ ਬਿਨੈ ਕਰਨ 'ਤੇ ਤੁਰੰਤ ਰਾਹਤ ਰਕਮ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਬਰਸਾਤ ਨਾਲ ਪ੍ਰਭਾਵਿਤ ਘਰਾਂ ਦੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ।

ਗੁਆਂਢੀ ਸੂਬਿਆਂ ਨੂੰ ਵੀ ਸੂਬਾ ਸਰਕਾਰ ਨੇ ਭੇਜੀ ਮਦਦ
          ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੀ ਹੈ। ਹੁਣ ਤੱਕ 80 ਤੋਂ ਵੱਧ ਰਾਹਤ ਸਮੱਗਰੀ ਨਾਲ ਭਰੇ ਟਰੱਕ ਭੇਜੇ ਜਾ ਚੁੱਕੇ ਹਨ। ਉਨ੍ਹਾਂ ਨੇ ਦਸਿਆ ਕਿ ਅੱਜ ਵੀ 25 ਟਰੱਕਾਂ ਨੂੰ ਰਵਾਨਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 10 ਟਰੱਕ ਹਿਮਾਚਲ ਪ੍ਰਦੇਸ਼ ਅਤੇ 15 ਟਰੱਕ ਪੰਜਾਬ ਲਈ ਭੇਜੇ ਗਏ ਹਨ। ਉਨ੍ਹਾਂ ਨੇ ਦਸਿਆ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਲਗਾਤਾਰ ਹਾਲਾਤ 'ਤੇ ਨਜਰ ਬਣਾਏ ਹੋਏ ਹਨ ਅਤੇ ਹਰਸੰਭਵ ਸਹਿਯੋਗ ਕਰ ਰਹੇ ਹਨ।

ਆਵਾਸ ਅਤੇ ਕਿਸਾਨਾਂ ਲਈ ਕਰੋੜਾਂ ਦੀ ਸਹਾਇਤਾ
          ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਸੂਬੇ ਵਿੱਚ ਪਿਛਲੇ ਸਾਢੇ 10 ਸਾਲਾਂ ਵਿੱਚ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਲਈ 2314 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅੰਬੇਦਕਰ ਆਵਾਸ ਨਵੀਨੀਕਰਣ ਯੋਜਨਾ ਤਹਿਤ 416 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣੀ ਸੂਬਾ ਸਰਕਾਰ ਨੇ ਹਾਲ ਹੀ ਵਿੱਚ 88.50 ਕਰੋੜ ਰੁਪਏ ਕਿਸਾਨਾਂ ਦੀ ਫਸਲਾਂ ਦੇ ਨੁਕਸਾਨ ਦੀ ਸ਼ਤੀਪੂਰਤੀ ਲਈ ਵੀ ਵੰਡੇ ਹਨ।

ਜਲਭਰਾਵ ਦੀ ਸਮਸਿਆ ਦਾ ਸਥਾਈ ਹੱਲ ਤਲਾਸ਼ੇਗੀ ਸਰਕਾਰ
          ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਹਰਿਆਣਾ ਦੇ ਹੇਠਲੇ ਖੇਤਰਾਂ ਵਿੱਚ ਜਲਭਰਾਵ ਦੇ ਹਾਲਾਤ ਬਣੇ ਹਨ। ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਅਧਿਕਾਰੀਆਂ ਨੂੰ ਰਾਹਤ ਅਤੇ ਜਲ੍ਹ ਨਿਕਾਸੀ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਸ ਸਮਸਿਆ ਦਾ ਸਥਾਈ ਹੱਲ ਤਲਾਸ਼ਨ 'ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਤਾ ਜੋ ਭਵਿੱਖ ਵਿੱਚ ਲੋਕਾਂ ਨੂੰ ਅਜਿਹੀ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।
          ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਦਿਨ-ਰਾਤ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਆਫਤ ਸਥਿਤੀ ਵਿੱਚ ਤੁਰੰਤ ਮੌਕੇ 'ਤੇ ਪਹੁੰਚ ਰਹੇ ਹਨ। ਉਨ੍ਹਾਂ ਨੇ ਪ੍ਰਸਾਸ਼ਨਿਕ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ ਅਤੇ ਜਨਪ੍ਰਤੀਨਿਧੀਆਂ ਦਾ ਧੰਨਵਾਦ ਕੀਤਾ ਜੋ ਪਿੰਡ-ਪਿੰਡ ਜਾ ਕੇ ਜਨਤਾ ਨਾਲ ਮਿਲ ਰਹੇ ਹਨ ਅਤੇ ਉਨ੍ਹਾਂ ਦੀ ਸਮਸਿਆਵਾਂ ਦਾ ਹੱਲ ਕਰ ਰਹੇ ਹਨ।

ਸਾਰਿਆਂ ਨੂੰ ਮਿਲ ਕੇ ਕਰਨਾ ਹੋਵੇਗਾ ਯਤਨ
          ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਪਦਾ ਦੇ ਸਮੇਂ ਸਾਰਿਆਂ ਨੂੰ ਧੀਰਜ ਅਤੇ ਸਹਿਯੋਗ ਬਣਾਏ ਰੱਖਣਾ ਚਾਹੀਦਾ ਹੈ। ਚਾਹੇ ਪੰਜਾਬ ਹੋਵੇ ਜਾਂ ਹਿਮਾਚਲ ਪ੍ਰਦੇਸ਼, ਅਜਿਹੇ ਹਾਲਾਤਾਂ ਦਾ ਸਾਹਮਣਾ ਸਮੂਹਿਕ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਮੰਤਰੀ, ਵਿਧਾਇਕ, ਪ੍ਰਸਾਸ਼ਨਿਕ ਅਧਿਕਾਰੀਆਂ ਅਤੇ ਸਮਾਜ ਦੇ ਲੋਕ ਮਿਲ ਜੁਲ ਕੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰ ਰਹੇ ਹਨ। 
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਵਾਂਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ ਹੈ। ਲਗਾਤਾਰ ਜਲ੍ਹਪੱਧਰ 'ਤੇ ਨਿਗਰਾਨੀ ਰੱਖਣ ਅਤੇ ਐਮਰਜੈਂਸੀ ਹਾਲਾਤ ਵਿੱਚ ਤੁਰੰਤ ਰਾਹਤ ਪਹੁੰਚਾਈ ਜਾਵੇ।
          ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਾਬਕਾ ਮੰਤਰੀ ਦੇਵੇਂਦਰ ਸਿੰਘ ਬਬਲੀ, ਸਾਬਕਾ ਸਾਂਸਦ ਸੁਨੀਤਾ ਦੁੱਗਲ, ਸਾਬਕਾ ਵਿਧਾਇਕ ਦੂਦਾ ਰਾਮ, ਸੂਬਾ ਮਹਾਮੰਤਰੀ ਸੁਰੇੱਦਰ ਪੁਨਿਆ, ਡਿਪਟੀ ਕਮਿਸ਼ਨਰ ਮਨਦੀਪ ਕੌਰ, ਪੁਲਿਸ ਸੁਪਰਡੈਂਟ ਸਿਧਾਂਤ ਜੈਨ, ਐਸਡੀਐਮ ਆਕਾਸ਼ ਸ਼ਰਮਾ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਰਹੇ।