ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਗੜ੍ਹਸ਼ੰਕਰ, 9 ਨਵੰਬਰ - ਗੜ੍ਹਸ਼ੰਕਰ ਵਿਖੇ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸ਼ਾਮ ਕਰੀਬ 7:30 ਵਜੇ ਮੋਟਰਸਾਈਕਲ 'ਤੇ ਸਵਾਰ ਚਾਰ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ਼ ਗੋਲਾ (35) ਪੁੱਤਰ ਕੇਹਰ ਸਿੰਘ ਵਾਸੀ ਰੋਡ਼ ਮਜਾਰਾ ਦੇ ਖੇਤਾਂ ਵਿੱਚ ਸਥਿਤ ਆਪਣੀ ਮੋਟਰ ’ਤੇ ਜਾ ਰਿਹਾ ਸੀ।

 ਸ਼ਾਮ 7.30 ਵਜੇ ਦੇ ਕਰੀਬ ਚਾਰ ਅਣਪਛਾਤੇ ਵਿਅਕਤੀ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਉਥੇ ਆਏ। ਉਸ ਨੇ ਪੁੱਛਿਆ ਕਿ ਗੋਲਾ ਵਿਅਕਤੀ ਕੌਣ ਹੈ ਜਦੋਂ ਬਲਵਿੰਦਰ ਸਿੰਘ ਨੇ ਕਿਹਾ ਕਿ ਮੈਂ ਗੋਲਾ ਹਾਂ ਤਾਂ ਮੋਟਰਸਾਈਕਲ ਸਵਾਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਨਾਲ ਬਲਵਿੰਦਰ ਸਿੰਘ ਦੇ ਦਿਲ 'ਚ ਗੋਲੀ  ਲੱਗੀ ਅਤੇ ਕਾਤਲ ਮੌਕੇ ਤੋਂ ਫਰਾਰ ਹੋ ਗਏ। 
ਬਲਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।