ਡੇਰਾ ਬਾਬਾ ਕੱਲਰਾਂ ਸ਼ੇਰਪੁਰ ਵਿਖੇ 13ਵੇਂ ਸਰਾਧ ਮੌਕੇ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ, 3 ਅਕਤੂਬਰ - ਡੇਰਾ ਬਾਬਾ ਕੱਲਰਾਂ ਸ਼ੇਰਪੁਰ ਵਿਖੇ ਡੇਰੇ ਦੇ ਗੱਦੀ ਨਸ਼ੀਨ 108 ਸੰਤ ਬਾਬਾ ਰਮੇਸ਼ ਦਾਸ ਮਹਾਰਾਜ ਜੀ ਦੀ ਰਹਿਨਮਈ ਹੇਠ 13ਵੇਂ ਸਰਾਧ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਾਠ ਦੇ ਭੋਗ ਪਾਏ ਗਏ।ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਪ੍ਰਭੂ ਭਗਤੀ ਨਾਲ ਜੋੜਿਆ ਗਿਆ। ਇਸ ਮੌਕੇ ਸੰਤ ਬਾਬਾ ਰਮੇਸ਼ ਦਾਸ ਮਹਾਰਾਜ ਜੀ ਨੇ ਸੰਗਤਾਂ ਨਾਲ ਧਾਰਮਿਕ ਪ੍ਰਵਚਨ ਕਰਦਿਆਂ ਕਿਹਾ ਕਿ ਸਾਨੂੰ ਸਭਨਾਂ ਨੂੰ ਹਰ ਤਰ੍ਹਾਂ ਦੀਆਂ ਬੁਰਾਈਆਂ ਤੋਂ ਦੂਰ ਹੋ ਕੇ ਚੰਗਿਆਈ ਦਾ ਜੀਵਨ ਧਾਰਨ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਆਪਣੇ ਜੀਵਨ ਵਿੱਚ ਸ਼ਾਂਤੀ ਅਤੇ ਸੁੱਖ ਅਨੁਭਵ ਕਰ ਸਕਦੇ ਹਾਂ।

ਇਸ ਮੌਕੇ ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਡਾਕਟਰ ਪ੍ਰਭ ਹੀਰ ਵੱਲੋਂ ਆਪਣੀ ਟੀਮ ਭੁਪਿੰਦਰ ਦੇ ਅਰਸ਼ਦੀਪ ਕੌਰ ਦੁਆਰਾ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ 108 ਸੰਤ ਰਮੇਸ਼ ਦਾਸ ਮਹਾਰਾਜ ਗੱਦੀ ਨਸ਼ੀਨ ਜੀ ਨੇ ਕੀਤਾ। ਇਸ ਮੌਕੇ ਉਨਾਂ ਸਿੱਧ ਜੋਗੀ ਟਰੱਸਟ ਖਾਨਪੁਰ ਦੇ ਇਸ ਉਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਡਾਕਟਰ ਜਸਵੰਤ ਸਿੰਘ ਥਿੰਦ ਦੇ ਭਰਪੂਰ ਸਹਿਯੋਗ ਨਾਲ ਚੱਲ ਰਿਹਾ ਇਹ ਟਰੱਸਟ ਸਮੇਂ ਸਮੇਂ ਤੇ ਮੁਫਤ ਮੈਡੀਕਲ ਕੈਂਪ ਲਗਵਾ ਕੇ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ।