ਏ.ਆਈ.ਜੀ. ਸੁਰਿੰਦਰ ਲਾਂਬਾ ਨੇ ਪੁਲਿਸ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਆਪਣੀ ਪਹਿਲੀ ਤਰਜੀਹ ਦੱਸਿਆ

ਹੋਸ਼ਿਆਰਪੁਰ/ਚੰਡੀਗੜ੍ਹ: ਪੰਜਾਬ ਪੁਲਿਸ ਹੈੱਡਕੁਆਰਟਰ, ਸੈਕਟਰ-9 ਚੰਡੀਗੜ੍ਹ ਵਿੱਚ ਆਈ.ਪੀ.ਐਸ. ਸੁਰਿੰਦਰ ਲਾਂਬਾ, ਏ.ਆਈ.ਜੀ. ਪਰਸਨਲ-1 ਨੇ ਦੱਸਿਆ ਕਿ ਉਹ ਸਾਰੇ ਪੰਜਾਬ ਦੇ ਪੁਲਿਸ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਤੇ ਉਨ੍ਹਾਂ ਦਾ ਹੱਲ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਧੀਨ ਕਾਂਸਟੇਬਲ ਤੋਂ ਇੰਸਪੈਕਟਰ ਰੈਂਕ ਤੱਕ ਦੇ ਮੁਲਾਜ਼ਮਾਂ ਦੀਆਂ ਹਰ ਕਿਸਮ ਦੀਆਂ ਵਿਭਾਗੀ ਸਮੱਸਿਆਵਾਂ ਆਉਂਦੀਆਂ ਹਨ। ਚਾਹੇ ਗੱਲ ਪੁਲਿਸ ਭਰਤੀ ਨਾਲ ਜੁੜੀ ਹੋਵੇ ਜਾਂ ਸੇਵਾ ਦੌਰਾਨ ਆਉਣ ਵਾਲੀ ਕੋਈ ਰੁਕਾਵਟ, ਹਰ ਮਾਮਲੇ ਨੂੰ ਗੰਭੀਰਤਾ ਨਾਲ ਸੁਣਿਆ ਜਾਂਦਾ ਹੈ ਅਤੇ ਉਸਦਾ ਹੱਲ ਯਕੀਨੀ ਬਣਾਇਆ ਜਾਂਦਾ ਹੈ।
ਏ.ਆਈ.ਜੀ. ਲਾਂਬਾ ਨੇ ਕਿਹਾ ਕਿ ਪੁਲਿਸ ਜਵਾਨ ਸਮਾਜ ਦੀ ਸੁਰੱਖਿਆ ਲਈ 24 ਘੰਟੇ ਡਿਊਟੀ ਕਰਦੇ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਇਸ ਲਈ ਵਿਭਾਗ ਵੱਲੋਂ ਪਾਰਦਰਸ਼ੀ ਪ੍ਰਣਾਲੀ ਅਪਣਾਈ ਗਈ ਹੈ ਤਾਂ ਜੋ ਕਿਸੇ ਵੀ ਮੁਲਾਜ਼ਮ ਨੂੰ ਬੇਵਜ੍ਹਾ ਪਰੇਸ਼ਾਨੀ ਨਾ ਸਹਿਣੀ ਪਵੇ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਪੰਜਾਬ ਪੁਲਿਸ ਦਾ ਹਰ ਮੁਲਾਜ਼ਮ ਪੂਰੀ ਇਮਾਨਦਾਰੀ ਤੇ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਿਹਾ ਹੈ ਅਤੇ ਵਿਭਾਗ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਦੇ ਹੱਕਾਂ ਅਤੇ ਸਹੂਲਤਾਂ ਦੀ ਰੱਖਿਆ ਕੀਤੀ ਜਾਵੇ।