ਜੈਤਪੁਰ ਚ ਗੁੱਗਾ ਜਾਹਰ ਪੀਰ ਦੀ ਯਾਦ ਚ ਧਾਰਮਿਕ ਸਮਾਗਮ ਕਰਵਾਇਆ ਗਿਆ

ਹੁਸ਼ਿਆਰਪੁਰ- ਪਿੰਡ ਜੈਤਪੁਰ ਵਿਖੇ ਗੁੱਗਾ ਜਾਹਰ ਪੀਰ ਦੇ ਧਾਰਮਿਕ ਸਥਾਨ ਤੇ ਸੇਵਾਦਾਰ ਭਗਤ ਸੁਰਜੀਤ ਸਿੰਘ ਜੋਗੀ ਦੀ ਅਗਵਾਈ ਵਿੱਚ ਨਗਰ ਨਿਵਾਸੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ ਵਿੱਚ ਸਲਾਨਾ ਸਮਾਗਮ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਗਿਆ।

ਇਸ ਮੌਕੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਸੰਤ ਮਹਾਂਪੁਰਸ਼ ਸ਼ਾਮਿਲ ਹੋਏ ਅਤੇ ਆਪਣੇ ਪ੍ਰਵਚਨਾਂ ਦੁਆਰਾ ਸੰਗਤ ਨੂੰ ਸੰਤਾਂ ਮਹਾਪੁਰਸ਼ਾਂ ਦੁਆਰਾ ਦਰਸਾਏ ਮਾਰਗ ਤੇ ਚੱਲ ਕੇ ਆਪਣਾ ਜੀਵਨ ਸਫਲ ਕਰਨ ਲਈ ਪ੍ਰੇਰਿਆ। ਇਸ ਮੌਕੇ ਸੇਵਾਦਾਰ ਸੁਰਜੀਤ ਸਿੰਘ ਜੋਗੀ ਨੇ ਗੁੱਗਾ ਜਹਿਰ ਪੀਰ ਦੇ ਇਤਿਹਾਸ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਕਵਾਲ ਸਲਾਮਤ ਅਲੀ ਅਤੇ ਰਜੇਸ਼ ਚਾਂਦ ਦੀ ਪਾਰਟੀ ਵੱਲੋਂ ਸੂਫ਼ੀ ਕਲਮ ਅਤੇ ਕਵਾਲੀਆ ਪੇਸ਼ ਕਰਕੇ ਸੰਗਤ ਨੂੰ ਮੰਤਰ ਮੁਗਧ ਕੀਤਾ।  
ਇਸ ਮੌਕੇਂ ਸਮਾਗ਼ਮ ਚ ਸਹਿਯੋਗ ਦੇਣ ਵਾਲਿਆ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਰਾਜੂ, ਦਿਲਬਾਗ ਸਿੰਘ, ਮਲਕੀਤ ਸਿੰਘ, ਮਾਸਟਰ ਮੱਖਣ ਸਿੰਘ, ਏ ਐਸ ਆਈ ਪਰਮਜੀਤ ਸਿੰਘ, ਕੁਲਵੰਤ ਬਿੱਟੂ,ਰਾਜਾ,ਵਿਨੋਦ ਕੁਮਾਰ, ਸੁੱਖਾ, ਡਾ. ਬਾਲੀ, ਸਨੀ ਆਦਿ ਪਿੰਡ ਵਾਸੀ ਹਾਜਰ ਸਨ।