142 ਗ੍ਰਾਮ ਹੈਰੋਇਨ ਸਮੇਤ ਇੱਕ ਨੋਜਵਾਨ ਕੀਤਾ ਗ੍ਰਿਫਤਾਰ, ਮਾਮਲਾ ਦਰਜ਼

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈਪੀਐਸ/ਐਸਐਸਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ

ਗੜ੍ਹਸ਼ੰਕਰ - ਸੁਰਿੰਦਰ ਲਾਂਬਾ ਆਈਪੀਐਸ/ਐਸਐਸਪੀ ਹੁਸ਼ਿਆਰਪੁਰ ਵਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ ਪੀ (ਇਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਅਤੇ ਦਲਜੀਤ ਸਿੰਘ ਖੱਖ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਦੀ ਯੋਗ ਰਹਿਨੁਮਾਈ ਹੇਠ ਇੰਸਪੈਕਟਰ ਜੈ ਪਾਲ ਮੁੱਖ ਅਫਸਰ ਥਾਣਾ ਗੜ੍ਹਸ਼ੰਕਰ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਐਸਆਈ ਰਾਕੇਸ਼ ਕੁਮਾਰ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿੱਚ ਪੁਲ ਨਹਿਰ ਬੰਗਾ ਰੋਡ ਗੜ੍ਹਸ਼ੰਕਰ ਵਿਖੇ ਮੌਜੂਦ ਸੀ ਤਾਂ ਇਕ ਮੋਟਰਸਾਈਕਲ ਨੰਬਰ ਪੀ ਬੀ - 78 - 2490 ਪਰ ਸਵਾਰ ਇਕ ਨੋਜਵਾਨ ਵਿਅਕਤੀ ਜਿਸ ਨੂੰ ਸ਼ੱਕ ਦੀ ਬਿਨਾ ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸਨੇ ਆਪਣਾ ਨਾਮ ਅਮਰਜੋਤ ਸਿੰਘ ਸੰਧੂ ਪੁੱਤਰ ਜਸਪਾਲ ਸਿੰਘ ਸੰਧੂ ਵਾਸੀ ਖਟਕੜ ਕਲਾਂ ਥਾਣਾ ਸਦਰ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ। ਉਕਤ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 142 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਮੁਕੱਦਮਾ ਨੰਬਰ 202 ਅ:/ਧ: 21-61-85 ਥਾਣਾ ਗੜ੍ਹਸ਼ੰਕਰ ਵਿਖੇ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ। ਉਕਤ ਨੋਜਵਾਨ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਜਾਰੀ