"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਗੜ੍ਹਸ਼ੰਕਰ 'ਚ ਆਮ ਆਦਮੀ ਪਾਰਟੀ ਵਲੋਂ ਲਗਾਏ ਬਲਾਕ ਕੋਆਰਡੀਨੇਟਰ
ਗੜ੍ਹਸ਼ੰਕਰ:- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ ਬਲਾਕ ਗੜ੍ਹਸ਼ੰਕਰ ਤੋਂ ਪੰਜ ਕੋਆਰਡੀਨੇਟਰ ਲਗਾਏ ਗਏ| ਜਿਨ੍ਹਾਂ ਦਾ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਸਨਮਾਨ ਕੀਤਾ ਗਿਆ | ਇਸ ਮੋਕੇ ਗੱਲਬਾਤ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਹੁਣ ਸਾਡਾ ਟੀਚਾ ਹੈ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਹਰ ਘਰ ਤੱਕ ਪਹੁੰਚੇ।

ਉਨ੍ਹਾਂ ਪਿਛਲੀਆਂ ਸਰਕਾਰਾਂ 'ਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵੱਲ ਧੱਕਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਇਸ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਕਾਰਵਾਈ ਚੱਲ ਰਹੀ ਹੈ ਅਤੇ ਅੱਜ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ ਕਿ ਪਿੰਡ-ਪਿੰਡ ਤੱਕ ਇਹ ਸੁਨੇਹਾ ਪਹੁੰਚਾਈਏ।
ਇਸ ਮੌਕੇ ਬਲਵਿੰਦਰ ਕੁਮਾਰ ਢਿਲੋਂ, ਵਰਿੰਦਰ ਕੁਮਾਰ ਨੈਨਵਾਂ, ਅਮਰਿੰਦਰ ਕੁਮਾਰ, ਗੁਰਚਰਨ, ਹਰਜੋਤ, ਪਿੰਦਰ, ਸਰਪੰਚ ਸੰਜੀਵ ਸਿੰਘ ਭਵਾਨੀਪੁਰ, ਸਰਪੰਚ ਰਜਿੰਦਰ ਕੌਰ ਸਰਦੁੱਲਾਪੁਰ, ਹਰਜੋਤ ਹੈਬੋਵਾਲ, ਸੁਰਿੰਦਰ ਕੁਮਾਰ, ਡਾ. ਗੁਰਨਾਮ ਰਾਮ, ਸਰਪੰਚ ਕਮਲਜੀਤ ਬੱਡੋਆਣ, ਗੁਰਨਾਮ ਸਿੰਘ ਬੱਡੋਆਣ, ਤਰੁਣ ਅਰੋੜਾ, ਸਾਬਕਾ ਸਰਪੰਚ ਵਿਜੇ ਕੁਮਾਰ ਬੱਡੋਆਣ, ਸੱਬਾ ਲੱਲੀਆ, ਸਾਬਕਾ ਸਰਪੰਚ ਧਰਮਿੰਦਰ ਸਿੰਘ ਭਰੋਵਾਲ, ਸਾਬਕਾ ਸਰਪੰਚ ਮਲਕੀਤ ਸਿੰਘ ਭਰੋਵਾਲ, ਸਰਪੰਚ ਰਵਿੰਦਰ ਕੁਮਾਰ ਆਦਰਸ਼ ਨਗਰ ਅਤੇ ਸਮੂਹ ਪਾਰਟੀ ਵਰਕਰ ਹਾਜ਼ਰ ਸਨ |