ਆਮ ਆਦਮੀ ਪਾਰਟੀ ਨੇ ਜਸਵੀਰ ਸਿੰਘ ਬਲਿਆਲੀ ਨੂੰ ਕਿਸਾਨ ਵਿੰਗ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤਾ

ਐਸ ਏ ਐਸ ਨਗਰ, 6 ਅਗਸਤ- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਪਾਰਟੀ ਵਰਕਰ ਅਤੇ ਇਲਾਕੇ ਦੇ ਸਮਾਜ ਸੇਵੀ ਜਸਵੀਰ ਸਿੰਘ ਚਾਹਲ ਬਲਿਆਲੀ ਨੂੰ ਕਿਸਾਨ ਵਿੰਗ ਜ਼ਿਲ੍ਹਾ ਮੁਹਾਲੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ।

ਇਸ ਮੌਕੇ ਜਸਵੀਰ ਸਿੰਘ ਬਲਿਆਲੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਲਈ ਕਾਰਜਸ਼ੀਲ ਰਹਿਣਗੇ।