ਆਪ’ ਨੇ ਗੁਰਦਿਆਲ ਸਿੰਘ ਭਨੋਟ ਸਮੇਤ ਅੱਠ ਵਿਅਕਤੀਆਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ

ਗੜ੍ਹਸ਼ੰਕਰ 15 ਅਕਤੂਬਰ - ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਬਲਾਕ ਕਮੇਟੀਆਂ ਭੰਗ ਕਰਨ ਤੋਂ ਬਾਅਦ ਅੱਜ ਬਲਾਕ ਕਮੇਟੀਆਂ ਦੀ ਮੁੜ ਨਿਯੁਕਤੀ ਕਰ ਦਿੱਤੀ ਗਈ ਹੈ । ਜਿਸ ਤਹਿਤ ਵਿਧਾਨ ਸਭਾ ਗੜ੍ਹਸ਼ੰਕਰ ਵਿੱਚ ਅੱਠ ਬਲਾਕਾਂ ਦੀ ਨਿਯੁਕਤੀ ਕੀਤੀ ਗਈ ਹੈ।

ਗੜ੍ਹਸ਼ੰਕਰ 15 ਅਕਤੂਬਰ - ਆਮ ਆਦਮੀ ਪਾਰਟੀ ਵੱਲੋਂ ਕੱਲ੍ਹ ਬਲਾਕ ਕਮੇਟੀਆਂ ਭੰਗ ਕਰਨ ਤੋਂ ਬਾਅਦ ਅੱਜ ਬਲਾਕ ਕਮੇਟੀਆਂ ਦੀ ਮੁੜ ਨਿਯੁਕਤੀ ਕਰ ਦਿੱਤੀ ਗਈ ਹੈ । ਜਿਸ ਤਹਿਤ ਵਿਧਾਨ ਸਭਾ ਗੜ੍ਹਸ਼ੰਕਰ ਵਿੱਚ ਅੱਠ ਬਲਾਕਾਂ ਦੀ ਨਿਯੁਕਤੀ ਕੀਤੀ ਗਈ ਹੈ। ਜਿਸ ਵਿੱਚ ਗੁਰਦਿਆਲ ਸਿੰਘ ਭਨੋਟ ਨੂੰ ਮੁੜ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਪਾਲ ਸਿੰਘ, ਕੌਂਸਲਰ ਹਰਿੰਦਰ ਸਿੰਘ ਮਾਨ, ਜੁਝਾਰ ਸਿੰਘ ਕੁੱਕੜਾਂ, ਕੀਮਤੀ ਸਿੰਘ, ਨਰੇਸ਼ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ ਬਿੰਜੋ, ਸੰਜੀਵ ਸਿੰਘ, ਸਾਬਕਾ ਸਰਪੰਚ ਵੀਰ ਸਿੰਘ ਅਤੇ ਸਹਿਬਾਜ਼ ਸਿੰਘ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ । ਪਾਰਟੀ ਵੱਲੋਂ ਮੁੜ ਨਿਯੁਕਤ ਕੀਤੇ ਗਏ ਬਲਾਕ ਪ੍ਰਧਾਨ ਗੁਰਦਿਆਲ ਸਿੰਘ ਭਨੋਟ ਨੇ ਅੱਜ ‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਕਾਰਜਕਾਰੀ ਪ੍ਰਧਾਨ ਬੁੱਧ ਰਾਮ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋਡੀ ਤੇ ਹੋਰ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਤੁਹਾਡੀ ਸੀਨੀਅਰ ਲੀਡਰਸ਼ਿਪ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪਹਿਲਾਂ ਦੀ ਤਰ੍ਹਾਂ ਤਨਦੇਹੀ ਨਾਲ ਨਿਭਾਈ ਜਾਵੇਗੀ ।