ਡੇਂਗੂ ਲਾਰਵਾ ਮਿਲਣ ‘ਤੇ ਡਿਫਾਲਟਰਾਂ ਵਿਰੁੱਧ ਹੋਵੇਗੀ ਕਾਰਵਾਈ - ਜਯੋਤੀ ਬਾਲਾ ਮੱਟੂ
ਹੁਸ਼ਿਆਰਪੁਰ- ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਆਮ ਪਬਲਿਕ ਨੂੰ ਬੁਨਿਆਦੀ ਸਹੂਲਤਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸੜ੍ਹਕਾਂ, ਸਟਰੀਟ ਲਾਈਟ ਅਤੇ ਸੀਵਰੇਜ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹੈ, ਜਿਸ ਅਨੁਸਾਰ ਬਰਸਾਤੀ ਮੌਸਮ ਵਿਚ ਸ਼ਹਿਰ ਵਿਚ ਡੇਂਗੂ, ਮਲੇਰੀਆਂ ਆਦਿ ਵੈਕਟਰ ਬੋਰਨ ਬਿਮਾਰੀਆਂ ਫ਼ੈਲਣ ਦਾ ਖ਼ਤਰਾ ਹਰ ਸਮੇਂ ਬਣਿਆ ਰਹਿੰਦਾ ਹੈ।

ਇਸ ਦੀ ਰੋਕਥਾਮ ਲਈ ਸ਼ਹਿਰ ਵਿਚ ਨਗਰ ਨਿਗਮ ਅਤੇ ਸਿਵਲ ਸਰਜਨ ਵੱਲੋਂ ਸਾਂਝੇ ਤੌਰ ‘ਤੇ ਟੀਮ ਗਠਿਤ ਕੀਤੀ ਗਈ ਹੈ, ਜਿਸ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਦੌਰੇ ਕਰਕੇ ਘਰਾਂ/ਦੁਕਾਨਾਂ ਆਦਿ ਵਿਚ ਡੇਂਗੂ ਲਾਰਵਾ ਦੀ ਸਾਂਝੇ ਤੌਰ ‘ਤੇ ਚੈਕਿੰਗ ਕੀਤੀ ਜਾਂਦੀ ਹੈ ਅਤੇ ਕਿਤੇ ਵੀ ਡੇਂਗੂ ਲਾਰਵਾ ਮਿਲਣ ‘ਤੇ ਮੌਕੇ ਉਤੇ ਦਵਾਈ ਰਾਹੀਂ ਉਸ ਨੂੰ ਨਸ਼ਟ ਕੀਤਾ ਜਾਂਦਾ ਹੈ ਅਤੇ ਸਬੰਧਤ ਵਿਅਕਤੀ ਵਿਰੁੱਧ ਮੌਕੇ ‘ਤੇ ਕਾਰਵਾਈ ਕਰਦੇ ਹੋਏ ਚਲਾਨ ਜਾਰੀ ਕੀਤੇ ਜਾਂਦੇ ਹਨ।
ਬਰਸਾਤੀ ਮੌਸਮ ਨੂੰ ਮੁੱਖ ਰੱਖਦੇ ਹੋਏ ਕਮਿਸ਼ਨਰ ਨਗਰ ਨਿਗਮ ਨੇ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰ ਵਿਚ ਕੂਲਰਾਂ, ਗਮਲਿਆਂ, ਛੱਤਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਜਿਸ ਨਾਲ ਡੇਂਗੂ, ਮਲੇਰੀਆ ਆਦਿ ਬਿਮਾਰੀਆਂ ਫੈਲ ਸਕਣ ਅਤੇ ਕੋਈ ਜਾਨੀ-ਮਾਲੀ ਨੁਕਸਾਨ ਹੋਵੇ।
ਜੇਕਰ ਉਕਤ ਟੀਮ ਨੂੰ ਕਿਸੇ ਵੀ ਥਾਂ ‘ਤੇ ਅਜਿਹੇ ਵਿਅਕਤੀਆਂ ਦੀ ਖ਼ਬਰ ਮਿਲਦੀ ਹੈ, ਤਾਂ ਟੀਮ ਵੱਲੋਂ ਮੌਕੇ ‘ਤੇ ਲਾਰਵਾ ਨਸ਼ਟ ਕਰਕੇ ਸਬੰਧਤ ਵਿਅਕਤੀ ਨੂੰ ਚਲਾਨ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਵੱਲੋਂ ਸ਼ਹਿਰਵਾਸੀਆਂ ਨੂੰ ਆਪਣੇ ਸ਼ਹਿਰ ਨੂੰ ਸਾਫ ਅਤੇ ਸਵੱਛ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।