ਜੰਮੂ-ਕਸ਼ਮੀਰ ਅਤੇ ਪੰਜਾਬ ਤੋਂ ਬਾਅਦ ਹਿਮਾਚਲ ਨੂੰ ਵੀ ਹਰਿਆਣਾ ਸਰਕਾਰ ਨੇ ਭੇਜੇ 5 ਕਰੋੜ ਰੁਪਏ

ਚੰਡੀਗੜ੍ਹ, 8 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਹੱੜ ਪੀੜਤਾਂ ਨੂੰ ਰਾਹਤ ਲਈ 5-5 ਕਰੋੜ ਰੁਪਏ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਗਈ ਸੀ। ਇਸੇ ਲੜੀ ਵਿੱਚ ਅੱਜ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਅਤੇ ਹੱੜ ਨਾਲ ਹੋਏ ਨੁਕਸਾਨ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਮਦਦ ਰਕਮ ਹਿਮਾਚਲ ਪ੍ਰਦੇਸ਼ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਜੀ ਗਈ ਹੈ।

ਚੰਡੀਗੜ੍ਹ, 8 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਵੱਲੋਂ ਜੰਮੂ-ਕਸ਼ਮੀਰ ਅਤੇ ਪੰਜਾਬ ਵਿੱਚ ਹੱੜ ਪੀੜਤਾਂ ਨੂੰ ਰਾਹਤ ਲਈ 5-5 ਕਰੋੜ ਰੁਪਏ ਦੀ ਆਰਥਿਕ ਮਦਦ ਪ੍ਰਦਾਨ ਕੀਤੀ ਗਈ ਸੀ। ਇਸੇ ਲੜੀ ਵਿੱਚ ਅੱਜ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਅਤੇ ਹੱੜ ਨਾਲ ਹੋਏ ਨੁਕਸਾਨ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ 5 ਕਰੋੜ ਰੁਪਏ ਦੀ ਮਦਦ ਰਕਮ ਹਿਮਾਚਲ ਪ੍ਰਦੇਸ਼ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਜੀ ਗਈ ਹੈ।
ਮੁੱਖ ਮੰਤਰੀ ਨੇ ਇਹ ਗੱਲ ਅੱਜ ਕੈਬੀਨੇਟ ਦੀ ਅਨੌਪਚਾਰਿਕ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਹੀ।
ਉਨ੍ਹਾਂ ਨੇ ਦੱਸਿਆ ਕਿ ਸਾਰੇ ਮੰਤਰੀ, ਪਾਰਟੀ ਦੇ ਵਿਧਾਇਕਾਂ ਅਤੇ ਸਮਰਥਿਤ ਵਿਧਾਇਕਾਂ ਨਾਲ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦੀ ਅਪੀਲ ਕੀਤੀ ਗਈ ਤਾਂ ਜੋ ਬਚਾਓ ਅਤੇ ਪੁਨਰਵਾਸ ਕੰਮਾਂ ਨੂੰ ਗਤੀ ਪ੍ਰਦਾਨ ਕਰਦੇ ਹੋਏ ਪਰਿਵਾਰਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਇਸ ਦੇ ਨਾਲ ਨਾਲ ਹਰਿਆਣਾ ਸੂਬੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੀ ਇੱਛਾ ਅਨੁਸਾਰ ਮੁੱਖ ਮੰਤਰੀ ਰਾਹਤ ਫੰਡ ਵਿੱਚ ਮਦਦ ਕਰਨ।
ਨਾਲ ਹੀ ਸਮਾਜਿਕ ਸੰਗਠਨਾਂ ਅਤੇ ਉਦਯੋਗਿਕ ਅਦਾਰਿਆਂ ਨੂੰ ਵੀ ਮਦਦ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਪ੍ਰਭਾਵਿਤ ਲੋਕਾਂ ਤੱਕ ਸਮੇਂ ਸਿਰ ਮਦਦ ਪਹੁੰਚਾਈ ਜਾ ਸਕੇ।

*ਰਾਹਤ ਫੰਡ ਸਾਰਿਆਂ ਲਈ ਖੁਲਾ ਹੈ, ਹਰ ਕੋਈ ਕਰ ਸਕਦਾ ਹੈ ਯੋਗਦਾਨ
ਵਿਪੱਖ ਨਾਲ ਰਾਹਤ ਫੰਡ ਵਿੱਚ ਯੋਗਦਾਨ ਦੇਣ ਸਬੰਧੀ ਅਪੀਲ ਨੂੰ ਲੈ ਕੇ ਪੁੱਛੇ ਗਏ ਇੱਕ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਸਾਰਿਆਂ ਲਈ ਖੁਲਾ ਹੈ ਅਤੇ ਕੋਈ ਵੀ ਵਿਅਕਤੀ ਆਪਣੀ ਇੱਛਾ ਅਨੁਸਾਰ ਯੋਗਦਾਨ ਕਰ ਸਕਦਾ ਹੈ।

*ਗੁਆਂਢੀ ਧਰਮ ਨਿਭਾਉਣਾ ਸਾਡਾ ਫਰਜ਼, ਹਰਿਆਣਾ ਸਰਕਾਰ ਪੂਰੀ ਤਰ੍ਹਾਂ ਪੰਜਾਬ ਨਾਲ ਖੜੀ- ਨਾਇਬ ਸਿੰਘ ਸੈਣੀ
ਪੰਜਾਬ ਵਿੱਚ ਕਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਪ੍ਰਤਾਵਿਤ ਦੌਰੇ ਨਾਲ ਸਬੰਧ ਵਿੱਚ ਪੁੱਛੇ ਗਏ ਸੁਆਲ 'ਤੇ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਆਂਢੀ ਧਰਮ ਨਿਭਾਉਣਾ ਸਾਡਾ ਫਰਜ਼ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨਾਲ ਮਿਲ ਕੇ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਅਤੇ ਪੰਜਾਬ 'ਤੇ ਆਈ ਕੁਦਰਤੀ ਆਪਦਾ ਬਾਰੇ ਵੀ ਜਾਣਕਾਰੀ ਲਈ। ਸ੍ਰੀ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਪਾਰਟੀ ਵੱਲੋਂ ਪੰਜਾਬ ਨੂੰ ਲਗਾਤਾਰ ਮਦਦ ਅਤੇ ਰਾਹਤ ਸਾਮਾਨ ਭੇਜਿਆ ਜਾ ਰਿਹਾ ਹੈ ਅਤੇ ਨਾਲ ਹੀ ਹੋਰ ਮਦਦ ਦੀ ਲੋੜ ਲਈ ਵੀ ਕਿਹਾ ਹੈ। ਉਨ੍ਹਾਂ ਨੇ ਕਿ ਪੰਜਾਬ ਸਾਡਾ ਭਰਾ ਹੈ ਅਤੇ ਹਰਿਆਣਾ ਸਰਕਾਰ ਪੂਰੀ ਤਰ੍ਹਾਂ ਨਾਲ ਪੰਜਾਬ ਨਾਲ ਖਲੋਤੀ ਹੈ।

*ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਨਤਾ ਵਿਚਾਲੇ, ਕਾਂਗੇ੍ਰਸ ਦਾ ਯੁਵਰਾਜ ਵਿਦੇਸ਼ ਵਿੱਚ
ਵਿਪੱਖ ਵੱਲੋਂ ਹੱੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ 'ਤੇ ਪ੍ਰਤੀ ਕਿਰਿਆ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਚੰਗੀ ਗੱਲ ਹੈ ਵਿਪੱਖ ਦਾ ਨੇਤਾ ਬਾਹਰ ਨਿਕੱਲੇ ਹਨ ਨਹੀਂ ਤਾਂ ਪਹਿਲਾਂ ਤਾਂ ਸਿਰਫ਼ ਟਵੀਟ ਕਰਕੇ ਹੀ ਆਪਣੀ ਜਿੰਮੇਦਾਰੀ ਨਿਭਾਉਂਦੇ ਸਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਦੇਸ਼ 'ਤੇ ਸੰਕਟ ਆਉਂਦਾ ਹੈ, ਕਾਂਗ੍ਰੇਸ ਦਾ ਯੁਵਾਰਾਜ ਵਿਦੇਸ਼ ਵਿੱਚ ਚੱਲਾ ਜਾਂਦਾ ਹੈ। ਇਸ ਦੇ ਉਲਟ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜਦੋਂ ਵੀ ਕਿਤੇ ਵੀ ਕੁਦਰਤੀ ਸੰਕਟ ਆਉਂਦਾ ਹੈ ਤਾਂ ਆਪਣੇ ਪ੍ਰੋਗਰਾਮ ਰੱਦ ਕਰਕੇ ਸਿੱਧੇ ਜਨਤਾ ਵਿੱਚਕਾਰ ਪਹੁੰਚਦੇ ਹਨ। ਉਹ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਸੰਕਟ ਦੀ ਘੱੜੀ ਵਿੱਚ ਜਨਤਾ ਵਿਚਾਲੇ ਹੁੰਦੇ ਹਨ।
ਕਿਸਾਨਾਂ ਦੀ ਫਸਲਾਂ ਦੇ ਨੁਕਸਾਨ ਬਾਰੇ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਈ-ਮੁਆਵਜਾ ਪੋਰਟਲ 'ਤੇ ਕਿਸਾਨਾਂ ਵੱਲੋਂ ਲਗਾਤਾਰ ਰਜਿਸਟ੍ਰੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਆਪ ਫੀਲਡ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ ਜਾਇਜਾ ਲਿਆ ਹੈ। ਉਨ੍ਹਾਂ ਨੇ  ਦੱਸਿਆ ਕਿ ਇੱਕ ਮਹੀਨੇ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਮੁਆਵਜੇ ਵੱਜੋਂ 88.50 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਸੰਕਟ ਦੀ ਇਸ ਘੱੜੀ ਵਿੱਚ ਹਰਿਆਣਾ ਸਰਕਾਰ ਲੋਕਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖਲੋਤੀ ਹੈ।
ਇਸ ਮੌਕੇ 'ਤੇ ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੁਰੰਗ ਅਤੇ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਮੌਜ਼ੂਦ ਰਹੇ।