ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਕਰੇਗਾ ਸ਼ਕਤੀਸ਼ਾਲੀ ਵਾਪਸੀ – ਲਾਲੀ ਬਾਜਵਾ

ਹੁਸ਼ਿਆਰਪੁਰ: ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਵਿੱਚ ਦੁਬਾਰਾ ਸ਼ਕਤੀਸ਼ਾਲੀ ਵਾਪਸੀ ਕਰਨ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਦੀ ਅਸਲ ਵਕਾਲਤ ਕਰ ਸਕਦਾ ਹੈ।

ਹੁਸ਼ਿਆਰਪੁਰ: ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪੰਜਾਬ ਵਿੱਚ ਦੁਬਾਰਾ ਸ਼ਕਤੀਸ਼ਾਲੀ ਵਾਪਸੀ ਕਰਨ ਜਾ ਰਿਹਾ ਹੈ, ਕਿਉਂਕਿ ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਦੀ ਅਸਲ ਵਕਾਲਤ ਕਰ ਸਕਦਾ ਹੈ।
ਉਹ ਪਿੰਡ ਚੜਿਆਲ ਵਿਖੇ ਦਲਜਿੰਦਰ ਸਿੰਘ ਧਾਮੀ ਦੇ ਘਰ ਰਖੀ ਗਈ ਪਾਰਟੀ ਲੀਡਰਾਂ ਅਤੇ ਵਰਕਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੌਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਵੀ ਖਾਸ ਤੌਰ 'ਤੇ ਹਾਜ਼ਰ ਸਨ।
ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ ਅਤੇ ਹੁਣ ਲੋਕਾਂ ਨੇ 2027 ਵਿੱਚ ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ।
ਉਹਨਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ "ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਹਰ ਮਹੀਨੇ ₹1000 ਦੇਣ ਦਾ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਬੀਤ ਜਾਣ 'ਤੇ ਵੀ ਕਿਸੇ ਵੀ ਔਰਤ ਦੇ ਖਾਤੇ ਵਿੱਚ ਇੱਕ ਰੁਪਇਆ ਵੀ ਨਹੀਂ ਪਇਆ। ਇਨ੍ਹਾਂ ਨੇ ਹਰ ਘਰ ਰੋਜ਼ਗਾਰ ਦੇਣ ਦੀ ਗੱਲ ਕੀਤੀ ਸੀ, ਪਰ ਹਕੀਕਤ ਇਹ ਹੈ ਕਿ ਨੌਜਵਾਨ ਸਰਕਾਰੀ ਨੌਕਰੀਆਂ ਤਾਂ ਛੱਡੋ, ਰੋਜ਼ਗਾਰ ਦੀ ਤਲਾਸ਼ ਵਿੱਚ ਵਿਦੇਸ਼ ਜਾਣ ਨੂੰ ਮਜਬੂਰ ਹੋ ਰਹੇ ਹਨ।"
ਉਹਨਾਂ ਅੱਗੇ ਕਿਹਾ ਕਿ "ਮੌਜੂਦਾ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਰਬਾਦ ਕਰਨ ਵਾਲੀ ਹੈ ਅਤੇ ਇਹ ਪੰਜਾਬ ਦੀ ਅਰਥਵਿਵਸਥਾ ਲਈ ਵੱਡਾ ਝਟਕਾ ਸਾਬਤ ਹੋਵੇਗੀ। ਅਕਾਲੀ ਦਲ ਇਸ ਨੀਤੀ ਦੇ ਖ਼ਿਲਾਫ਼ ਲੜਾਈ ਤਦ ਤੱਕ ਜਾਰੀ ਰੱਖੇਗਾ ਜਦ ਤੱਕ ਸਰਕਾਰ ਇਹ ਫੈਸਲਾ ਵਾਪਸ ਨਹੀਂ ਲੈ ਲੈਂਦੀ।"
ਇਸ ਮੌਕੇ ਬਰਿੰਦਰ ਸਿੰਘ ਪਰਮਾਰ, ਗੁਰਪਾਲ ਸਿੰਘ ਲਾਛੋਵਾਲ, ਭੂਪਿੰਦਰ ਸਿੰਘ ਮਹੀਂਦੀਪੁਰ, ਗੁਰਬਚਨ ਸਿੰਘ, ਜਸਵਿੰਦਰ ਸਿੰਘ, ਅਸ਼ੋਕ ਕੁਮਾਰ, ਬਲਵੀਰ ਸਿੰਘ ਜੌਹਲ, ਦੇਵ ਰਾਜ, ਹਰਜਿੰਦਰ ਸਿੰਘ ਆਦਿ ਸਣੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।