ਕੁੱਲ ਹਿੰਦ ਕਿਸਾਨ ਸਭਾ ਨੇ ਪੰਜਾਬ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਸਖ਼ਤ ਨਿਖੇਧੀ
ਗੜ੍ਹਸ਼ੰਕਰ 20 ਮਾਰਚ- ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ਦੇ ਕਿਸਾਨ ਆਗੂਆਂ ਨੂੰ ਕੇਂਦਰ ਸਰਕਾਰ ਦੀ ਮਿਲੀਭੁਗਤ ਨਾਲ ਗੱਲਬਾਤ ਕਰਨ ਲਈ ਚੰਡੀਗੜ੍ਹ ਸੱਦ ਕੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੁਹਾਲੀ ਵਿੱਚ ਕਿਸਾਨ ਆਗੂਆਂ ਨੂੰ ਵਿਸ਼ਵਾਸਘਾਤ ਕਰਕੇ ਗ੍ਰਿਫਤਾਰ ਕਰਨ ਦੀ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਸਕੱਤਰ ਦਰਸ਼ਨ ਸਿੰਘ ਮੱਟੂ ਅਤੇ ਸੂਬਾਈ ਮੀਤ ਪ੍ਰਧਾਨ ਗੁਰਨੇਕ ਸਿੰਘ ਭੱਜਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਕਾਰਾ ਕਾਰਪੋਰੇਟ ਘਰਾਣਿਆਂ ਦੇ ਹਿੱਤ ਪਾਲਣ ਲਈ ਕੀਤਾ ਗਿਆ ਹੈ।

ਜਮਹੂਰੀ ਦੇਸ਼ ਭਾਰਤ ਅੰਦਰ ਬੋਲਣ, ਮੁਜ਼ਾਹਰੇ ਕਰਨ ਦੇ ਹੱਕ ਖੋਹੇ ਜਾ ਰਹੇ ਹਨ। ਜਲ-ਜੰਗਲ-ਜ਼ਮੀਨ ਅਡਾਨੀਆ-ਅੰਬਾਨੀਆ ਨੂੰ ਦੇਣ ਤਹਿਤ ਨਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਨਾ ਹੀ ਦੇਸ਼ ਦੀ ਰਾਜਧਾਨੀ ਦਿੱਲੀ ਕਿਸਾਨਾਂ ਨੂੰ ਜਾਣ ਦਿੱਤਾ ਜਾ ਰਿਹਾ ਹੈ। ਦੋਹਾਂ ਆਗੂਆਂ ਨੇ ਭਗਵੰਤ ਮਾਨ ਸਰਕਾਰ ਦੀ ਕੇਂਦਰ ਦੀ ਸ਼ਹਿ ਤੇ ਜਬਰ ਕਰਨ ਦੀ ਨਿਖੇਧੀ ਕਰਦਿਆਂ ਗ੍ਰਿਫਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।