
ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੇ 32ਵੇਂ ਨਵੇਂ ਵਿਦਿਅਕ ਵਰ੍ਹੇ ਦੀ ਸੁਰੂਆਤ।
ਨਵਾਂਸ਼ਹਿਰ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੇ 32ਵੇਂ ਨਵੇਂ ਵਿਦਿਅਕ ਵਰ੍ਹੇ ਦੀ ਸੁਰੂਆਤ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਦੇਸ਼ ਅੰਦਰ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਨਵਾਂਸ਼ਹਿਰ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇੱਥੇ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦੇ 32ਵੇਂ ਨਵੇਂ ਵਿਦਿਅਕ ਵਰ੍ਹੇ ਦੀ ਸੁਰੂਆਤ ਮੌਕੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਸਿੱਟੇ ਵਜੋਂ ਅੱਜ ਪੰਜਾਬ ਦੇਸ਼ ਅੰਦਰ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।
ਕਾਲਜ ਕੈਂਪਸ ਅੰਦਰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਿੱਖਿਆ ਦਾ ਕੋਈ ਬਦਲ ਨਹੀਂ ਹੈ ਅਤੇ ਉਚੇਰੀ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਜ਼ਿੰਦਗੀ ਵਿੱਚ ਸਫਲਤਾ ਦੀਆਂ ਸਿਖਰਾਂ ਨੂੰ ਛੋਹ ਸਕਦੇ ਹਨ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਨੈਤਿਕ ਕਦਰਾ-ਕੀਮਤਾਂ, ਸਮੇਂ ਦੀ ਪਾਬੰਦਗੀ, ਅਨੁਸ਼ਾਸ਼ਨ ਦੀ ਮਹੱਤਤਾ ਅਤੇ ਅਗਾਂਹਵਧੂ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ । ਉਨ੍ਹਾਂ ਨੇ ਨਵੇਂ ਸੈਸ਼ਨ ਦੀ ਸੁਰੂਆਤ ਮੌਕੇ ਵਿਦਿਆਰਥੀਆਂ ਨੂੰ ਸੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿੰਦਗੀ ਵਿੱਚ ਸਫਲਤਾ ਦੇ ਅਸੀਮ ਮੌਕੇ ਹਨ ਜਿਨ੍ਹਾਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਹਾਸਲ ਕੀਤਾ ਜਾ ਸਕਦਾ ਹੈ।
ਸਮਾਗਮ ਉਪਰੰਤ ਗੱਲਬਾਤ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚੱਜੇ ਢੰਗ ਨਾਲ ਲਗਾਤਾਰ ਜਾਰੀ ਰੱਖਦਿਆਂ ਯੋਗ ਵਿਦਿਆਰਥੀਆਂ ਨੂੰ ਇਸਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾ ਕਿਹਾ ਕਿ ਸੂਬੇ ਵਿੱਚ ਪਿਛਲੇ 3 ਸਾਲ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲੈ ਕੇ ਕੋਈ ਵੀ ਧਰਨਾ ਪ੍ਰਦਰਸ਼ਨ ਨਹੀਂ ਹੋਇਆ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਸਕੀਮ ਦਾ ਲਾਭ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਬਤੌਰ ਚੇਅਰਮੈਨ ਪਿਛਲੇ 5 ਮਹੀਨਿਆਂ ਦੌਰਾਨ ਕਮਿਸ਼ਨ ਕੋਲ ਇਸ ਸਕੀਮ ਨਾਲ ਸਬੰਧਤ ਕੋਈ ਵੀ ਸਿਕਾਇਤ ਪ੍ਰਾਪਤ ਨਹੀਂ ਹੋਈ । ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਪੰਜਾਬ ਸਰਕਾਰ ਦੀ ਵਿਸ਼ੇਸ ਤਰਜੀਹ ਹੈ ਜਿਸ ਨੂੰ ਪੂਰੀ ਤਵੱਜੋਂ ਦੇ ਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਹਰ ਸਹੂਲਤ ਮੁਹਈਆ ਕਰਵਾਈ ਜਾ ਰਹੀ ਹੈ।
ਕਾਲਜ ਪ੍ਰਿੰਸੀਪਲ ਮਨਜੀਤ ਸਿੰਘ ਨੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸੁਰਜੀਤ ਕੌਰ ਰੇਸ਼ਮ ਸਿੰਘ ਐਜੂਕੇਸ਼ਨਲ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸੁਰਜੀਤ ਸਿੰਘ ਬੀਸਲਾ, ਗੁਰਿੰਦਰ ਕੌਰ ਬੀਸਲਾ, ਸਰਪੰਚ ਪੰਕਜ ਲੋਹਟੀਆ, ਸੋਹਨ ਲਾਲ ਢੰਡਾ, ਤਹਿਸੀਲ ਭਲਾਈ ਅਫਸਰ ਸ਼ੁਭਮ ਪੰਕਜ, ਸਰਪੰਚ ਹਰਮਿੰਦਰ ਸਿੰਘ, ਪੀ.ਟੀ.ਏ. ਵਾਈਜ ਚੇਅਰਮੈਨ ਸੁਰਿੰਦਰ ਸਿੰਘ ਢੀਡਸਾ, ਮੰਚ ਸੰਚਾਲਕ ਡਾ. ਨਿਰਦੋਸ਼ ਕੌਰ ਅਤੇ ਕਾਲਜ ਦਾ ਸਮੁੱਚਾ ਸਟਾਫ ਮੌਜੂਦ ਸੀ।
