ਅਨਿਲ ਕੁਮਾਰ ਨਿਸਾਦ ਐਸਸੀ/ਬੀਸੀ ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ, ਪਾਵਰਕਾਮ ਤੇ ਟਰਾਂਸਕੋ ਦੇ ਜ਼ਿਲ੍ਹਾ ਪ੍ਰਧਾਨ ਚੁਣੇ ਗਏ
ਪਟਿਆਲਾ (17-9-25):- ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਵੈਲਫੇਅਰ ਫੈਡਰੇਸ਼ਨ, ਪੀਐਸਪੀਸੀਐਲ/ਪੀਐਸਟੀਸੀਐਲ ਜ਼ਿਲ੍ਹਾ ਪਟਿਆਲਾ ਦੀ ਹੰਗਾਮੀ ਮੀਟਿੰਗ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਅਵਤਾਰ ਸਿੰਘ ਕੈਂਥ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਫੈਡਰੇਸ਼ਨ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਇੰਜ. ਜਸਵੀਰ ਸਿੰਘ ਰੁੜਕੀ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ ਗਈ ਅਤੇ ਉਹਨਾਂ ਨੂੰ ਸੂਬਾ ਕਮੇਟੀ ਵਿੱਚ ਬਤੌਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਮਾਡਲ ਟਾਊਨ ਮੰਡਲ ਦੇ ਮੌਜੂਦਾ ਪ੍ਰਧਾਨ ਸ੍ਰੀ ਅਨਿਲ ਕੁਮਾਰ ਨਿਸਾਦ ਨੂੰ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਸਰਬਸੰਮਤੀ ਨਾਲ ਚੁਣਿਆ ਗਿਆ।

ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਅੱਜ ਸੂਬਾ ਸੀਨੀਅਰ ਮੀਤ ਪ੍ਰਧਾਨ ਇੰਜ. ਬਲਕਾਰ ਸਿੰਘ ਬਾਗੀ ਵਧੀਕ ਐਕਸੀਅਨ ਅਤੇ ਸ੍ਰੀ ਦਰਸ਼ਨ ਸਿੰਘ ਸੀਨੀਅਰ ਸਹਾਇਕ ਨੂੰ ਉਹਨਾਂ ਦੀ ਰਿਟਾਇਰਮੈਂਟ ’ਤੇ ਜਥੇਬੰਦੀ ਵੱਲੋਂ ਮੋਮੈਂਟੋ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਅੱਜ ਦੇ ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸ੍ਰੀ ਪਵਿੱਤਰ ਸਿੰਘ ਨੌਲਖਾ, ਨਰਿੰਦਰ ਸਿੰਘ ਕਲਸੀ, ਗੁਰਵਿੰਦਰ ਸਿੰਘ ਗੁਰੂ, ਇੰਜ. ਬਲਕਾਰ ਸਿੰਘ ਬਾਗੀ, ਸ੍ਰੀ ਦਰਸ਼ਨ ਸਿੰਘ, ਇੰਜ. ਨਿਰਮਲ ਸਿੰਘ ਲੰਗ, ਇੰਜ. ਅਵਤਾਰ ਸਿੰਘ ਮਾਹੀ, ਇੰਜ. ਗੁਰਮੁੱਖ ਸਿੰਘ, ਸ੍ਰੀਮਤੀ ਮੀਨਾ ਮਾਹੀ, ਸੀਮਾ ਰਾਣੀ, ਗੁਰਪ੍ਰੀਤ ਕੌਰ, ਕਿਰਨਜੀਤ ਕੌਰ, ਹਰਜੀਤ ਸਿੰਘ, ਪਾਲ ਸਿੰਘ, ਅਨਿਲ ਕੁਮਾਰ, ਰਾਹੁਲ, ਇੰਦਰਜੀਤ ਸਿੰਘ, ਅਜੈ ਕੁਮਾਰ ਸੈਲੀ, ਗੁਰਸੇਵਕ ਸਿੰਘ, ਮਨਜੀਤ ਸਿੰਘ, ਰੋਹਿਤ ਕੁਮਾਰ, ਸਲੀਮ ਅਤੇ ਨਿਤੇਸ਼ ਕੁਮਾਰ ਵੱਲੋਂ ਵੀ ਸੰਬੋਧਿਤ ਕੀਤਾ ਗਿਆ। ਸਟੇਜ ਦੀ ਕਾਰਵਾਈ ਸ੍ਰੀ ਗੁਰਵਿੰਦਰ ਸਿੰਘ ਗੁਰੂ ਵੱਲੋਂ ਬਾਖੂਬੀ ਨਿਭਾਈ ਗਈ।