ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੌਮਾਂਤਰੀ ਖੇਡ ਦਿਵਸ ਮਨਾਇਆ ਗਿਆ

ਬੰਗਾ/ਨਵਾਂਸ਼ਹਿਰ- ਦੇਸ਼ ਵਿਚ ਖੇਡਾਂ ਦੀ ਪਰੰਪਰਾ ਨੂੰ ਯਾਦ ਕਰਨ ਅਤੇ ਭਾਰਤੀ ਖੇਡਾਂ ਦੇ ਮਹਾਨ ਖਿਡਾਰੀਆਂ ਨੂੰ ਸਿਜਦਾ ਕਰਦਿਆ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਐੱਨ.ਐੱਸ.ਐੱਸ ਵਿਭਾਗ ਅਤੇ ਖੇਡ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਜੀ ਦੀ ਯੋਗ ਅਗਵਾਈ ਹੇਠ ਕੌਮਾਂਤਰੀ ਖੇਡ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਉਹਨਾਂ ਦੀ ਜਨਮ ਵਰੇਗੰਢ ਮੌਕੇ ਫੁੱਲਾਂ ਦੀ ਸ਼ਰਧਾਂਜਲੀ ਭੇਟ ਕੀਤੀ ਗਈ।

ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰਸੀਪਲ ਡਾ.ਤਰਸੇਮ ਸਿੰਘ ਭਿੰਡਰ ਜੀ ਨੇ ਮੇਜਰ ਧਿਆਨ ਚੰਦ ਜੀ ਦੇ ਜੀਵਨ ਅਤੇ ਵਿਦਿਆਰਥੀ ਜੀਵਨ ਵਿੱਚ ਖੇਡਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਦਿਆਂ ਵੱਧ ਤੋਂ ਵੱਧ ਖੇਡਾਂ ਦੇ ਖੇਤਰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। 
ਉਹਨਾਂ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤੀ ਪ੍ਰਦਾਨ ਕਰਦੀਆਂ ਹਨ ਓਥੇ ਸਾਡੇ ਮਾਨਸਿਕ ਮਨੋਬਲ ਨੂੰ ਵੀ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ। ਇਸ ਮੌਕੇ ਡਾ. ਗੁਰਵਿੰਦਰ ਸਿੰਘ,ਸਪੋਰਟਸ ਡੀਨ ਪ੍ਰੋ. ਮੁਨਸ਼ੀ ਸੰਧੀਰ,ਡਾ. ਜਯੋਤੀ ਪ੍ਰਕਾਸ਼,ਪ੍ਰੋਗਰਾਮ ਅਫ਼ਸਰ ਪ੍ਰੋ ਵਿਪਨ, ਡਾ. ਨਿਰਮਲਜੀਤ ਕੌਰ, ਪ੍ਰੋ. ਮਨਮੰਤ ਸਿੰਘ,ਪ੍ਰੋ. ਤਜਿੰਦਰ ਸਿੰਘ,ਸੁਰੇਸ਼ ਕੁਮਾਰ, ਮਨਜੀਤ ਸਿੰਘ ਹਾਜ਼ਰ ਸਨ।