ਨਿਯੁਕਤੀ ਤੇ ਖੁਸ਼ੀ ਦਾ ਮਾਹੌਲ: ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ

ਹੁਸ਼ਿਆਰਪੁਰ- ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ‘ਤੇ ਸਥਾਨਕ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਮੁੱਠ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।

ਹੁਸ਼ਿਆਰਪੁਰ- ਸਰਦਾਰ ਜਤਿੰਦਰ ਸਿੰਘ ਲਾਲੀ ਬਾਜਵਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਹੋਣ ‘ਤੇ ਸਥਾਨਕ ਅਕਾਲੀ ਵਰਕਰਾਂ ਵੱਲੋਂ ਉਨ੍ਹਾਂ ਨੂੰ ਮੁੱਠ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ।
ਇਸ ਖੁਸ਼ੀ ਦੇ ਮੌਕੇ ‘ਤੇ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਸਤਵਿੰਦਰ ਸਿੰਘ ਵਾਲੀਆ ਅਤੇ ਬਾਗੀ ਮੌਜੂਦ ਸਨ।
ਐਡਵੋਕੇਟ ਭਾਰਦਵਾਜ ਨੇ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲਾਲੀ ਬਾਜਵਾ ਵਰਗੀਆਂ ਇਮਾਨਦਾਰ ਅਤੇ ਨਿਰਦੋਸ਼ ਰਾਜਨੀਤਿਕ ਹਸਤੀਆਂ ਨੂੰ ਅਗੇ ਆਉਣ ਦਾ ਮੌਕਾ ਦੇਣਾ ਪਾਰਟੀ ਲਈ ਸੋਭਾਵਾਨ ਗੱਲ ਹੈ।
ਉਨ੍ਹਾਂ ਪਾਰਟੀ ਪ੍ਰਧਾਨ ਨੂੰ ਅਪੀਲ ਕੀਤੀ ਕਿ ਅਜਿਹੇ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਨੂੰ ਹੋਰ ਵਧ ਚੜ੍ਹ ਕੇ ਅਗਵਾਈ ਦੇਣ ਦਾ ਮੌਕਾ ਦਿੱਤਾ ਜਾਵੇ ਤਾਂ ਜੋ ਪਾਰਟੀ ਦੀ ਚੜ੍ਹਦੀ ਕਲਾ ਬਣੀ ਰਹੇ।