ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਰੈਡ ਰਿਬਨ ਕਲੱਬ ਵੱਲੋਂ Local Youth Actions for the Sustainable Development Goals and Beyond ਥੀਮ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।

ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਅਤੇ ਰੈੱਡ ਰਿਬਨ ਕਲੱਬ ਦੇ ਕੋ- ਆਰਡੀਨੇਟਰ ਮੈਡਮ ਅਮਰਪਾਲ ਕੌਰ ਜੀ ਨੇ ਪੀ.ਪੀ.ਟੀ. ਜ਼ਰੀਏ ਇੰਟਰਨੈਸ਼ਨਲ ਯੂਥ ਡੇ ਅਤੇ Local Youth Actions for the Sustainable Development Goals and Beyond ਥੀਮ ਉੱਪਰ ਵਿਦਿਅਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਮੈਡਮ ਅਮਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇੰਟਰਨੈਸ਼ਨਲ ਯੂਥ ਡੇ ਦਾ ਮਕਸਦ ਯੂਥ ਨੂੰ ਜਾਗਰੂਕ ਅਤੇ ਸਮਰੱਥ ਕਰਨਾ ਹੈ ਤਾਂ ਜੋ ਉਹ ਸਮਾਜ ਅਤੇ ਆਲੇ ਦੁਆਲੇ ਦੁਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਹੋ ਸਕਣ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦੇ ਹੋਏ ਕਿਹਾ ਕਿ ਨੌਜਵਾਨ ਸਿਰਫ ਦੇਸ਼ ਦਾ ਭਵਿੱਖ ਨਹੀਂ ਬਲਕਿ ਵਰਤਮਾਨ ਦਾ ਅਜਿਹਾ ਮਹੱਤਵਪੂਰਨ ਹਿੱਸਾ ਹੈ ਜੋ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਬਦਲਾਵ ਲਿਆਉਣ ਦੀ ਤਾਕਤ ਰੱਖਦਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।