ਨਸ਼ਿਆਂ ਨੂੰ ਇਨਕਾਰ ਕਰੋ ਅਤੇ ਜਿੰਦਗੀ ਨੂੰ ਪਿਆਰ ਕਰੋ: ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ)

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਵਲੋਂ ਮਾਣਯੋਗ ਡਿਪਟੀ ਕਮਿਸ਼ਨਰ, ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਹੁਕਮਾਂ ਅਨੁਸਾਰ,“ਨਸ਼ਾ ਮੁਕਤ ਭਾਰਤ ਅਭਿਆਨ” ਦੀ ਪੰਜਵੀ ਵਰੇਗੰਢ ਨੂੰ ਸਮਰਪਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ), ਚੱਕ ਬਿਲਗਾ ਵਿਖੇ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀਮਤੀ ਰਾਣੀ (ਪ੍ਰਿੰਸੀਪਲ) ਨੇ ਕੀਤੀ।

ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਵਲੋਂ  ਮਾਣਯੋਗ ਡਿਪਟੀ ਕਮਿਸ਼ਨਰ, ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸ਼ਹੀਦ ਭਗਤ ਸਿੰਘ ਨਗਰ  ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ  ਹੁਕਮਾਂ ਅਨੁਸਾਰ,“ਨਸ਼ਾ ਮੁਕਤ ਭਾਰਤ ਅਭਿਆਨ” ਦੀ ਪੰਜਵੀ ਵਰੇਗੰਢ ਨੂੰ ਸਮਰਪਿਤ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ), ਚੱਕ ਬਿਲਗਾ  ਵਿਖੇ ਸੈਮੀਨਾਰ ਲਗਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਸ਼੍ਰੀਮਤੀ ਰਾਣੀ (ਪ੍ਰਿੰਸੀਪਲ) ਨੇ ਕੀਤੀ। 
ਇਸ ਮੌਕੇ ਤੇ ਚਮਨ ਸਿੰਘ(ਪ੍ਰੋਜੈਕਟ ਡਾਇਰੈਕਟਰ)  ਸਕੂਲ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਇਹ ਅਪੀਲ ਕੀਤੀ ਕਿ  ਜੇਕਰ ਅਸੀ ਆਪਣੇ ਭਵਿੱਖ ਨੂੰ ਵਧੀਆਂ ਬਣਾਉਣਾ ਹੈ ਤਾਂ ਨਸ਼ਿਆ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕਈ ਵਾਰ ਬੱਚੇ ਜਾਣੇ ਅਣਜਾਣੇ ਵਿੱਚ ਗਲਤ ਚੀਜਾਂ ਦਾ ਸੇਵਨ ਕਰਨ ਲੱਗ ਜਾਦੇ ਹਨ, ਜੋ ਕਿ ਉਨਾ ਨੂੰ ਨਸ਼ੇ ਦੀ ਦਲਦਲ ਵਿੱਚ ਵੀ ਲੈ ਜਾ ਸਕਦੇ ਹਨ। ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਦੇ ਬਹਿਕਾਵੇ ਵਿੱਚ ਆ ਕੇ ਕਿਸੇ ਨਸ਼ੀਲੀ ਵਸਤੂ ਦਾ ਸੇਵਨ ਨਾ ਕਰਨ। ਕਿਉਕਿ ਬੱਚੇ ਇਨ੍ਹਾਂ ਵਸਤਾਂ ਬਾਰੇ ਜਾਣੂ ਨਹੀਂ ਹੁੰਦੇ,  ਉਨਾਂ ਨੇ ਨਸ਼ੇ ਦੀ ਵਰਤੋਂ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਵਿਸ਼ਥਾਰਪੂਰਵਕ ਦੱਸਿਆ। 
ਉਨਾ ਨੇ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸ਼ੁਰੂਆਤ ਸਾਨੂੰ ਆਪਣੇ ਘਰ ਤੋਂ ਕਰਨੀ ਪਵੇਗੀ, ਕਿਉਕਿ ਜੇਕਰ ਅਸੀ ਆਪਣੇ ਆਪ ਤੇ ਘਰ ਨੂੰ ਨਸ਼ਾ ਮੁਕਤ ਕਰ ਲਿਆ ਤਾਂ ਹੀ ਅਸੀ ਆਪਣੇ ਪੰਜਾਬ ਅਤੇ ਦੇਸ਼ ਨੂੰ ਨਸ਼ਾ ਮੁਕਤ ਕਰ ਸਕਦੇ ਹਾਂ। ਉਨਾ ਨੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਸਕੂਲ ਦੀ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਨਸ਼ੇ ਦੇ ਪ੍ਰਤੀ ਵੀ ਜਾਗਰੂਕ ਕਰਦੇ ਰਹਿਣ। 
ਉਨਾ ਨੇ ਇਸ ਮੌਕੇ ਤੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਪੰਜਵੀ ਵਰ੍ਹੇਗੰਢ ਤੇ ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕੀਤੀ।  ਉਨਾਂ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਮੰਤਵ ਲੋਕਾਂ ਨੂੰ ਨਸ਼ੇ ਤੋਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਨੀ। ਸਕੂਲਾਂ, ਕਾਲਜਾਂ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਨਸ਼ਿਆ ਦੇ ਦੁਰ ਪ੍ਰਭਾਵ ਬਾਰੇ ਦੱਸਣਾ ਹੈ, ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰੱਖਿਆ ਜਾ ਸਕਦਾਹੈ। 
ਇਸ ਮੌਕੇ ਤੇ ਵਿਦਿਆਰਥੀਆਂ ਅਤੇ ਮੌਜੂਦ ਸਟਾਫ ਮੈਂਬਰਾਂ ਨੇ  ਇਸ ਅਭਿਆਨ ਤਹਿਤ ਪ੍ਰਣ ਲਿਆ ਕਿ ਅਸੀ ਸਾਰੇ ਹੀ ਇੱਕ ਜੁੱਟ ਹੋ ਕੇ ਪਰਿਵਾਰ ਅਤੇ ਦੋਸਤਾਂ ਨੂੰ ਨਸ਼ਾ ਮੁਕਤ ਕਰਨ ਦੇ ਨਾਲ ਨਾਲ ਖੁਦ ਵੀ ਨਸ਼ਾ ਮੁਕਤ ਹੋਵਾਗੇ ਕਿਉਕਿ ਤਬਦੀਲੀ ਦੀ ਸ਼ੁਰੂਆਤ ਆਪਣੇ ਆਪ ਤੋਂ ਹੀ ਹੋਣੀ ਚਾਹੀਦੀ ਹੈ ਅਤੇ  ਆਪਣੇ ਰਾਜ ਨੂੰ ਨਸ਼ਾ ਮੁਕਤ ਕਰਾਂਗੇ। ਇਸ ਮੌਕੇ ਤੇ ਨਸ਼ੇ ਦੇ ਵਿਰੋਧ ਵਿੱਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ । ਜਿਨ੍ਹਾਂ ਵਿੱਚੋ ਪਹਿਲੇ ਤਿੰਨ ਜੇਤੂ ਵਿਦਿਆਰਥੀ  ਖੁਸ਼ੀ, ਜੈਸਮੀਨ, ਮਾਰਥਾ ਨੂੰ  ਸਨਮਾਨਿਤ ਕੀਤਾ।
ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ,ਕੌਂਸਲਰ ਨੇ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨੇ ਲਈ ਦਾਖਿਲ ਹੋ ਕੇ ਆਪਣਾ ਇਲਾਜ ਕਰਵਾ ਸਕਦਾ ਹੈ। ਕਿਉਕਿ ਨਸ਼ੇ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਉ ਕੇਂਦਰਾਂ ਤੱਕ ਪਹੁੰਚ ਕਰਨੀ ਪਵੇਗੀ।
ਅੰਤ ਵਿੱਚ ਸ਼੍ਰੀਮਤੀ ਰਾਣੀ(ਪ੍ਰਿੰਸੀਪਲ) ਨੇ ਨਸ਼ੇ ਦੇ ਪ੍ਰਤੀ ਜਾਣਾਕਾਰੀ ਸਾਂਝੀ ਕੀਤੀ ਅਤੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਟੀਮ ਵਲੋਂ ਦਿੱਤੇ ਹੋਏ ਸੁਝਾਵਾਂ ਨੂੰ ਆਪਣੀ ਜਿੰਦਗੀ ਵਿੱਚ ਅਪਣਾਉਣਾ ਚਾਹੀਦਾ ਹੈ। 
ਇਸ ਮੌਕੇ ਤੇ ਸਕੂਲ ਦੇ ਅਧਿਆਪਕ ਵਿਜੇ ਸਿੰਘ, ਰਕੇਸ਼ ਗੰਗੜ, ਕੇਵਲ ਸਿੰਘ, ਕੁਲਵਿੰਦਰ ਸਿੰਘ, ਰਕੇਸ਼ ਸਿੰਘ, ਅਨੀਤਾ ਭਾਰਤੀ, ਮਨੀਸ਼ਾ ਭਾਰਤੀ, ਬਲਜਿੰਦਰ , ਪਰਮਿੰਦਰ ਸਿੰਘ, ਰਕੇਸ਼ ਕੁਮਾਰੀ, ਦਲਵਿੰਦਰ ਸਿੰਘ, ਪਰਮਜੀਤ ਕੌਰ, ਰੇਨੂੰ ਸ਼ਰਮਾ, ਦਲਵੀਰ ਕੁਮਾਰੀ ਅਤੇ ਸਕੂਲ ਦੇ ਵਿਦਿਆਰਥੀ ਹਾਜਿਰ ਸਨ।