ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ- ਨਾਮਜ਼ਦ ਦੋ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਵਧਾਈ
ਨਵੀਂ ਦਿੱਲੀ:- ਦਿੱਲੀ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦੇ ਦੋਸ਼ ਹੇਠ ਨਾਮਜ਼ਦ ਦੋ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 6 ਅਕਤੂਬਰ ਤੱਕ ਵਧਾ ਦਿੱਤੀ ਹੈ। ਜੁਡੀਸ਼ੀਅਲ ਮੈਜਿਸਟਰੇਟ ਗੌਰਵ ਗੋਇਲ ਨੇ ਮੁਲਜ਼ਮ ਸਾਕਰੀਆ ਰਾਜੇਸ਼ ਭਾਈ ਖਿਮਜੀਭਾਈ (41) ਅਤੇ ਉਸ ਦੇ ਦੋਸਤ ਤਹਿਸੀਨ ਸਈਦ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।

ਖਿਮਜੀਭਾਈ ਨੇ 20 ਅਗਸਤ ਨੂੰ ਸਿਵਲ ਲਾਈਨਜ਼ ਸਥਿਤ ਆਪਣੇ ਕੈਂਪ ਆਫਿਸ ਵਿਚ ਜਨ ਸੁਣਵਾਈ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ’ਤੇ ਹਮਲਾ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਦੋਸਤ ਤਹਿਸੀਨ ਨੂੰ ਗੁਜਰਾਤ ਦੇ ਰਾਜਕੋਟ ਤੋਂ ਦਿੱਲੀ ਲਿਆਂਦਾ ਗਿਆ ਅਤੇ ਬਾਅਦ ਵਿੱਚ ਗ੍ਰਿਫਤਾਰ ਕੀਤਾ ਗਿਆ।