ਬੈਂਜੀਨ ਮੁਕਤ ਭਾਰਤ ਬਾਰੇ ਜਾਗਰੂਕਤਾ ਸੈਸ਼ਨ ਆਯੋਜਿਤ

ਐਸ ਏ ਐਸ ਨਗਰ, 28 ਜਨਵਰੀ– ਲੋਕਾਂ ਨੂੰ ਬੈਂਜੀਨ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਲਈ ਪਾਓਸ ਇੰਡਸਟਰੀਜ਼ ਕਮਿਊਨਿਟੀ ਸੈਂਟਰ ਵਿਖੇ ਬੈਂਜੀਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਨਗਰ ਨਿਗਮ ਦੇ ਵਲੋਂ ਮੁਹਾਲੀ ਨਗਰ ਨਿਗਮ ਦੇ ਸਹਿਯੋਗ ਨਾਲ ਆਰੰਭੀ ‘ਬੈਂਜੀਨ ਮੁਕਤ ਭਾਰਤ’ ਮੁਹਿੰਮ ਦੇ ਤਹਿਤ ਸਥਾਨਕ ਸੈਕਟਰ 69 ਦੇ ਮੇਅਰ ਅਮਰਜੀਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਨਗਰ ਨਿਗਮ ਦੇ ਜਾਇੰਟ ਕਮਿਸ਼ਨਰ ਦੀਪਾਨਕਰ ਗਰਗ ਅਤੇ ਅਸਿਸਟੈਂਟ ਕਮਿਸ਼ਨਰ ਰੰਜੀਵ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮੌਕੇ ਪਾਓਸ ਇੰਡਸਟਰੀਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸੰਜੀਵ ਬਾਂਸਲ ਨੇ ਕਿਹਾ ਕਿ ਸਫ਼ਾਈ ਉਤਪਾਦਾਂ ਵਿੱਚ ਝੱਗ ਬਣਾਉਣ ਲਈ ਵਰਤੀ ਜਾਂਦੀ ਬੈਂਜੀਨ ਚਮੜੀ ਦੀਆਂ ਸਮੱਸਿਆਵਾਂ ਜਿਵੇਂ ਚੰਬਲ, ਧੱਫੜ ਅਤੇ ਛਾਲੇ ਸਮੇਤ ਕਈ ਗੰਭੀਰ ਸਿਹਤ ਖਤਰੇ ਪੈਦਾ ਕਰਦੀ ਹੈ, ਕਿਉਂਕਿ ਇਹਨਾਂ ਉਤਪਾਦਾਂ ਨਾਲ ਸਾਫ਼ ਕੀਤੇ ਬਰਤਨਾਂ ਰਾਹੀਂ ਬੈਂਜੀਨ ਦੇ ਅੰਸ਼ ਮਨੁੱਖੀ ਸਰੀਰ ਵਿੱਚ ਦਾਖਲ ਹੋ ਸਕਦੇ ਹਨ।
ਉਹਨਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਨਿਰਮਾਤਾਵਾਂ ਨੂੰ ਇਸ ਦੀ ਵਰਤੋਂ ਨੂੰ ਰੋਕਣ ਲਈ ਨੈਤਿਕ ਕਦਮ ਚੁੱਕਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਆਪਣੇ ਉਤਪਾਦਾਂ ਵਿੱਚ ਬੈਂਜੀਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਇਸ ਮੌਕੇ ਮਾਹਿਰਾਂ ਵੱਲੋਂ ਬੈਂਜੀਨ ਦੇ ਮਨੁੱਖੀ ਸਿਹਤ ਨੂੰ ਹੋਣ ਵਾਲੇ ਨੁਕਸਾਨ ਅਤੇ ਇਸ ਸਮੱਸਿਆ ਨਾਲ ਨਜਿੱਠਣ ਦੇ ਉਪਾਅ ਬਾਰੇ ਭਾਸ਼ਣ ਦਿੱਤੇ ਗਏ ਅਤੇ ਹਾਜ਼ਰੀਨ ਵਿੱਚ ਇਸਦੀ ਜਾਣਕਾਰੀ ਦੇਣ ਵਾਲੇ ਪੈਂਫਲੇਟ ਵੀ ਵੰਡੇ ਗਏ। ਮਾਹਿਰਾਂ ਨੇ ਕਿਹਾ ਕਿ ਜਾਪਾਨ, ਨੈਸ਼ਨਲ ਕੈਂਸਰ ਇੰਸਟੀਚਿਊਟ ਅਤੇ ਅਮਰੀਕਨ ਕੈਂਸਰ ਸੋਸਾਇਟੀ ਦੇ ਖੋਜ ਪੱਤਰਾਂ ਦੇ ਲਿੰਕ ਇੰਟਰਨੈਟ ਤੇ ਉਪਲਬਧ ਹਨ, ਜੋ ਬੈਂਜੀਨ ਦੀ ਵਰਤੋਂ ਨਾਲ ਹੋਣ ਵਾਲੇ ਸਿਹਤ ਖ਼ਤਰਿਆਂ ਬਾਰੇ ਦੱਸਦੇ ਹਨ।
ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਬੈਂਜੀਨ-ਫ੍ਰੀ ਭਾਰਤ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਕਿਵੇਂ ਕੁਝ ਡਿਟਰਜੈਂਟ ਉਤਪਾਦ ਲੋਕਾਂ ਦੀ ਸਿਹਤ ਨਾਲ ਖੇਡ ਰਹੇ ਹਨ।