ਅਣਅਧਿਕਾਰਤ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ।
ਹੁਸ਼ਿਆਰਪੁਰ- ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਟਾਊਨ ਪਲੈਨਰ ਦਫ਼ਤਰ, ਹੁਸ਼ਿਆਰਪੁਰ ਦੀ ਟੀਮ ਨੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਥਿਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਕੇ ਕਾਰਵਾਈ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਸੰਜੇ ਕੁਮਾਰ ਨੇ ਦੱਸਿਆ ਕਿ 20 ਅਗਸਤ ਨੂੰ ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਫੋਰਸ ਦੀ ਮੌਜੂਦਗੀ ਵਿਚ ਪਿੰਡ ਗਾਲੜੀਆਂ ਤਹਿਸੀਲ ਮੁਕੇਰੀਆਂ, ਪਿੰਡ ਜ਼ਾਹਿਦਪੁਰ ਅਵਾਣਾ ਤਹਿਸੀਲ ਮੁਕੇਰੀਆਂ, ਪਿੰਡ ਨੰਗਲ ਬਿਹਾਲਾ ਸਬ-ਤਹਿਸੀਲ ਹਾਜੀਪੁਰ, ਪਿੰਡ ਬੇਗਪੁਰ ਕਮਲੂਹ ਸਬ-ਤਹਿਸੀਲ ਹਾਜੀਪੁਰ ਅਤੇ ਪਿੰਡ ਹਰਿਆਣਾ ਤਹਿਸੀਲ ਹੁਸ਼ਿਆਰਪੁਰ ਵਿਚ ਵਿਕਸੂਤ ਪੰਜ ਅਣਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਵਿਰੁੱਧ ਇਹ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ। ਨਾਲ ਹੀ ਆਮ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹੀਆਂ ਗੈਰ-ਕਾਨੂੰਨੀ ਕਲੋਨੀਆਂ ਵਿਚ ਪਲਾਟ ਨਾ ਖਰੀਦਣ, ਤਾਂ ਜੋ ਉਨ੍ਹਾਂ ਦਾ ਪੈਸਾ ਨਾ ਗਵਾਚ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।