ਜੱਸਾ ਐਮਾ ਦੀ ਅਗਵਾਈ ਵਿੱਚ ਬਲਦੀਪ ਸਿੰਘ ਸੈਣੀ ਚੈਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਨੂੰ ਦਿੱਤਾ ਮੰਗ ਪੱਤਰ

ਗੜ੍ਹਸ਼ੰਕਰ- ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕੁਲਵਰਨ ਰਾਮ ਜੱਸਾ ਐਮਾ ਦੀ ਅਗਵਾਈ ਵਿੱਚ ਐਮਾ ਜੱਟਾਂ ਪਠਲਾਵਾ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੇ ਮਾਰਕੀਟ ਕਮੇਟੀ ਗੜਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਦੇ ਦਫਤਰ ਵਿੱਚ ਮੁਲਾਕਾਤ ਕੀਤੀ ਉਹਨਾਂ ਨੇ ਐਮਾ ਜੱਟਾਂ ਤੋਂ ਪੁਠਲਾਵੇ ਨੂੰ ਜਾਣ ਵਾਲੀ ਸੜਕ ਬਣਾਉਣ ਦੀ ਮੰਗ ਕੀਤੀ ਇਸ ਮੌਕੇ ਸਰਪੰਚ ਮਨਜੀਤ ਸਿੰਘ, ਬਲਵੀਰ ਸਿੰਘ ਢਿੱਲੋ, ਸਾਬਕਾ ਸਰਪੰਚ ਪਠਲਾਵਾ ਕੁਲਦੀਪ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਸਿੰਘ, ਜਸਪਾਲ ਰਲ, ਪੰਨੂ ਐਮਾ ਆਸ -ਪਾਸ ਦੇ ਪਿੰਡਾਂ ਦੇ ਲੋਕ ਹਾਜ਼ਰ ਸਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ  ਜੱਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਨ ਸਭਾ ਹਲਕਾ ਗੜ ਸ਼ੰਕਰ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ  ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੜਸ਼ੰਕਰ ਦਾ ਵਿਕਾਸ ਹੋ ਰਿਹਾ ਹੈ ਇਸ ਮੌਕੇ ਮਾਰਕੀਟ ਕਮੇਟੀ ਗੜਸ਼ੰਕਰ ਦੇ ਚੇਅਰਮੈਨ ਬਲਦੀਪ ਸਿੰਘ ਸੈਣੀ ਨੇ ਦੱਸਿਆ ਕਿ ਗੜਸ਼ੰਕਰ ਮਾਰਕੀਟ ਕਮੇਟੀ ਵਿੱਚ ਜਿੰਨੀਆਂ ਵੀ ਸੜਕਾਂ ਹੁੰਦੀਆਂ ਉਹ ਜਲਦੀ ਬਣਾ ਦਿੱਤੀਆਂ ਜਾਣਗੀਆਂ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿੱਥੇ ਪੂਰੇ ਪੰਜਾਬ ਦਾ ਵਿਕਾਸ ਹੋ ਰਿਹਾ ਹੈ।
 ਉੱਥੇ ਹੀ ਮਾਰਕੀਟ ਕਮੇਟੀ ਗੜ ਸ਼ੰਕਰ ਵਿੱਚ  ਜੋ ਵੀ ਕੰਮ ਰਹਿੰਦੇ ਹਨ ਉਹ ਜਲਦੀ ਪੂਰੇ ਕੀਤੇ ਜਾਣਗੇ  ਇਸ ਮੌਕੇ ਆਪ ਆਗੂ ਤਰੁਣ ਅਰੋੜਾ ਪੰਜਾਬ ਪ੍ਰਧਾਨ ਅਰੋੜਾ ਮਹਾ ਸਭਾ  ਯੂਥ ਵੀ ਹਾਜ਼ਰ ਸਨ।