
ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਲੋੜ - ਪਰਮਜੀਤ ਕਾਹਲੋਂ
ਐਸ ਏ ਐਸ ਨਗਰ, 26 ਅਗਸਤ- ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਏਅਰੋਸਿਟੀ ਦੇ ਬਲਾਕ ਸੀ ਵਿਖੇ ਫਲਦਾਰ ਬੂਟੇ ਲਗਾਏ ਗਏ।
ਐਸ ਏ ਐਸ ਨਗਰ, 26 ਅਗਸਤ- ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸ੍ਰੀ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਏਅਰੋਸਿਟੀ ਦੇ ਬਲਾਕ ਸੀ ਵਿਖੇ ਫਲਦਾਰ ਬੂਟੇ ਲਗਾਏ ਗਏ।
ਇਸ ਮੌਕੇ ਸ੍ਰੀ ਕਾਹਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ 2 ਦਸੰਬਰ 2024 ਦੇ ਹੁਕਮਨਾਮੇ ਦੀ ਪਾਲਣਾ ਕਰਦਿਆਂ ਇਹ ਬੂਟੇ ਲਗਾਏ ਗਏ ਹਨ। ਉਹਨਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਦਰਖਤ ਲਗਾਉਣ ਦੀ ਲੋੜ ਹੈ ਅਤੇ ਇਸਦੇ ਨਾਲ ਹੀ ਇਹਨਾਂ ਬੂਟਿਆਂ ਦੀ ਸੰਭਾਲ ਸੰਭਾਲ ਵੀ ਜਰੂਰੀ ਹੈ।
ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਸ. ਗੁਰਮੀਤ ਸਿੰਘ ਬਾਕਰਪੁਰ, ਰੈਸੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਸਿੱਧੂ, ਆਈ ਟੀ ਸਿਟੀ ਦੇ ਪ੍ਰਧਾਨ ਸ. ਨਸੀਬ ਸਿੰਘ ਸੰਧੂ, ਨਰਿੰਦਰ ਸਿੰਘ ਨੰਬਤ, ਗੁਰਪ੍ਰੀਤ ਸਿੰਘ ਬੈਦਵਾਨ, ਗੁਰਵੰਦਰ ਸਿੰਘ, ਜਸਮੇਰ ਸਿੰਘ, ਭਲਿੰਦਰ ਸਿੰਘ ਮਾਨ, ਰਵਿੰਦਰ ਸਿੰਘ, ਕੁਲਬੀਰ ਸਿੰਘ, ਸਤਨਾਮ ਸਿੰਘ ਭੰਗੂ, ਅਵਤਾਰ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ।
