ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬ ਦੀਆਂ ਵਲੋਂ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਨੂੰ ਮੰਗ ਪੱਤਰ ਦਿੱਤਾ

ਹੁਸ਼ਿਆਰਪੁਰ- ਸੰਯੁਕਤ ਕਿਸਾਨ ਮੋਰਚਾ ਇੰਡੀਆ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜਗਤਾਰ ਸਿੰਘ ਭਿੰਡਰ, ਜਮਹੂਰੀ ਕਿਸਾਨ ਸਭਾ ਤੋਂ ਦਵਿੰਦਰ ਸਿੰਘ ਕੱਕੋਂ, ਕਿਸਾਨ ਕਮੇਟੀ ਦੋਆਬਾ ਤੋਂ ਹਰਬੰਸ ਸਿੰਘ ਸੰਘਾ, ਕੁਲ ਹਿੰਦ ਕਿਸਾਨ ਸਭਾ ਤੋਂ ਸੰਤੋਖ ਸਿੰਘ ਭੀਲੋਵਾਲ ਦੀ ਪ੍ਰਧਾਨਗੀ ਹੇਠ ਹਲਕਾ ਲੋਕ ਸਭਾ ਮੈਂਬਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ।

 ਜਿਸ ਵਿੱਚ ਮੰਗ ਕੀਤੀ ਗਈ ਕਿ ਵਿਰੋਧੀ ਧਿਰ ਵਿੱਚ ਰਹਿੰਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਕਿਸਾਨ ਵਿਰੋਧੀ ਕੌਮੀ ਨੀਤੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ ਨੂੰ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਹੱਕੀ ਮੰਗਾਂ ਦਾ ਸਮਰਥਨ ਕੀਤਾ ਜਾਵੇ। ਇਸ ਸਬੰਧੀ ਮਾਨਯੋਗ ਪ੍ਰਧਾਨ ਮੰਤਰੀ ਨੂੰ ਐੱਸ.ਕੇ.ਐੱਮ. ਉਨ੍ਹਾਂ ਨੂੰ ਦਿੱਲੀ ਅੰਦੋਲਨ ਦੌਰਾਨ ਹੋਏ ਸਮਝੌਤੇ ਨੂੰ ਪੂਰਾ ਕਰਨ ਲਈ ਕਿਹਾ ਜਾਵੇ ਅਤੇ ਫਰਵਰੀ 2025 ਵਿੱਚ ਪੇਸ਼ ਕੀਤੇ ਬਜਟ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤੇ ਜਾਣ ਦਾ ਮੁੱਦਾ ਮਾਨਯੋਗ ਪ੍ਰਧਾਨ ਮੰਤਰੀ ਦੇ ਸਾਹਮਣੇ ਉਠਾਇਆ ਜਾਵੇ। 
ਇਸ ਮੰਗ ਪੱਤਰ ਵਿੱਚ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਜਿਵੇਂ ਕਿ ਐਮ.ਐਸ.ਪੀ ਕਾਨੂੰਨ, ਬਿਜਲੀ ਬਿੱਲ, ਕਿਸਾਨਾਂ ਵਿਰੁੱਧ ਦਰਜ ਕੇਸ ਰੱਦ ਕਰਨ ਅਤੇ ਹੋਰ ਕਿਸਾਨਾਂ ਦੀਆਂ ਕਈ ਮੰਗਾਂ ਦਾ ਹੱਲ ਕਰਨ ਦੀ ਵੀ ਮੰਗ ਕੀਤੀ ਗਈ। ਇਸ ਮੌਕੇ ਸੰਸਦ ਮੈਂਬਰ ਸ਼੍ਰੀ ਰਾਜ ਕੁਮਾਰ ਨੇ ਕਿਹਾ ਕਿ ਅਸੀਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ ਅਤੇ ਇਸ ਲਈ ਸੰਸਦ ਵਿੱਚ ਵੀ ਆਵਾਜ਼ ਉਠਾਵਾਂਗੇ। 
ਇਸ ਸਮੇਂ ਕਿਸਾਨ ਦੋਆਬਾ ਤੋਂ ਸੁਖਦੇਵ ਸਿੰਘ, ਮਲਕੀਤ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਜਮਹੂਰੀ ਕਿਸਾਨ ਸਭਾ ਤੋਂ ਸਤਨਾਮ ਸਿੰਘ, ਮਹਿੰਦਰ ਸਿੰਘ, ਤੀਰਥ ਸਿੰਘ ਸਤੌੜ, ਕੁਲ ਹਿੰਦ ਕਿਸਾਨ ਸਭਾ ਤੋਂ ਬਲਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਸੋਢੀ, ਸੁਖਦੇਵ ਸਿੰਘ ਕਾਹੜੀ, ਮੰਗਤ ਸਿੰਘ ਹੁਸ਼ਿਆਰਪੁਰ, ਸੋਢੀ ਹੁਸ਼ਿਆਰਪੁਰ ਅਤੇ ਜੋਗਾ ਸਿੰਘ ਸਹਿਰੀ ਹਾਜ਼ਰ ਸਨ।