
ਬੀ.ਐਡ. ਅਧਿਆਪਕ ਫਰੰਟ ਪੰਜਾਬ ਦੀ ਮੀਟਿੰਗ ਵਿੱਚ ਅਧਿਆਪਕ ਮੰਗਾਂ ਅਤੇ ਮਸਲਿਆਂ ਸਬੰਧੀ ਹੋਈ ਚਰਚਾ
ਲੁਧਿਆਣਾ, 23 ਸਤੰਬਰ- ਬੀ.ਐਡ. ਅਧਿਆਪਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਅਹਿਮ ਮੰਗਾਂ ਅਤੇ ਮਸਲਿਆਂ ਸਬੰਧੀ ਧਾਰੀ ਚੁੱਪ ਸਬੰਧੀ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਸਬੰਧੀ ਚਰਚਾ ਕੀਤੀ ਗਈ।
ਲੁਧਿਆਣਾ, 23 ਸਤੰਬਰ- ਬੀ.ਐਡ. ਅਧਿਆਪਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਅਹਿਮ ਮੰਗਾਂ ਅਤੇ ਮਸਲਿਆਂ ਸਬੰਧੀ ਧਾਰੀ ਚੁੱਪ ਸਬੰਧੀ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਸਬੰਧੀ ਚਰਚਾ ਕੀਤੀ ਗਈ।
ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਪ੍ਰੈਸ ਸਕੱਤਰ ਦਪਿੰਦਰ ਸਿੰਘ ਢਿੱਲੋਂ ਫਾਜ਼ਿਲਕਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਅਧਿਆਪਕ ਵਰਗ ਦੀਆਂ ਅਹਿਮ ਮੰਗਾਂ—ਪੁਰਾਣੀ ਪੈਨਸ਼ਨ ਦੀ ਬਹਾਲੀ, ਈ.ਟੀ.ਟੀ. ਤੋਂ ਐਚ.ਟੀ., ਮਾਸਟਰ ਕਾਡਰ ਪ੍ਰੋਮੋਸ਼ਨ, ਬੰਦ ਕੀਤੇ ਭੱਤਿਆਂ ਦੀ ਬਹਾਲੀ, ਡੀ.ਏ., ਨਵੀਂ ਭਰਤੀ ਦੌਰਾਨ ਇੱਕੋ ਸਕੂਲ ਵਿੱਚ ਭੇਜੇ ਵਾਧੂ ਅਧਿਆਪਕਾਂ ਨੂੰ ਸਿੰਗਲ ਟੀਚਰ ਸਕੂਲ ਵਿੱਚ ਸ਼ਿਫਟ ਕਰਨਾ, ਬਦਲੀ ਹੋਏ ਅਧਿਆਪਕਾਂ ਨੂੰ ਫਾਰਗ ਕਰਨਾ ਅਤੇ ਹੋਰ ਮੰਗਾਂ ਸਬੰਧੀ—ਆਉਂਦੇ ਦਿਨਾਂ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਮਿਲਣ ਦਾ ਫੈਸਲਾ ਕੀਤਾ ਗਿਆ।
ਉਹਨਾਂ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਧਾਨ ਸੁਖਦਰਸ਼ਨ ਸਿੰਘ ਦੀ ਹੋਣ ਜਾ ਰਹੀ ਸੇਵਾ ਨਿਵ੍ਰਿਤੀ ਦੇ ਸਬੰਧ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਾ ਕਮੇਟੀ ਵੱਲੋਂ ਨਿਯੁਕਤ ਕੀਤੇ ਅਬਜ਼ਰਵਰ ਮੈਂਬਰ ਰਵਿੰਦਰ ਸਿੰਘ ਜਲੰਧਰ, ਹਰਵਿੰਦਰ ਸਿੰਘ ਬਰਨਾਲਾ, ਪਰਮਜੀਤ ਦੁੱਗਲ, ਸਰਤਾਜ ਸਿੰਘ ਕਪੂਰਥਲਾ ਅਧਾਰਿਤ ਕਮੇਟੀ ਦੀ ਅਗਵਾਈ ਵਿੱਚ ਵੱਖ-ਵੱਖ ਮੈਂਬਰਾਂ ਵੱਲੋਂ ਪੇਸ਼ ਕੀਤੇ ਨਾਵਾਂ ਵਿੱਚ ਪ੍ਰਧਾਨ ਲਈ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਜਨਰਲ ਸਕੱਤਰ ਲਈ ਤਜਿੰਦਰ ਸਿੰਘ ਮੁਹਾਲੀ, ਸਰਪ੍ਰਸਤੀ ਲਈ ਸੁਖਦਰਸ਼ਨ ਸਿੰਘ ਬਠਿੰਡਾ ਅਤੇ ਵਿਸ਼ੇਸ਼ ਇਨਵਾਈਟੀ ਮੈਂਬਰ ਲਈ ਸੁਖਜਿੰਦਰ ਸਿੰਘ ਸਠਿਆਲਾ ਦੇ ਨਾਵਾਂ ਨੂੰ ਸਹਿਮਤੀ ਦਿੱਤੀ ਗਈ।
ਇਸ ਮੌਕੇ ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਤਜਿੰਦਰ ਸਿੰਘ ਮੁਹਾਲੀ, ਸੁਖਦਰਸ਼ਨ ਸਿੰਘ ਬਠਿੰਡਾ, ਰਵਿੰਦਰ ਸਿੰਘ ਜਲੰਧਰ, ਹਰਵਿੰਦਰ ਸਿੰਘ ਬਰਨਾਲਾ, ਦਪਿੰਦਰ ਸਿੰਘ ਢਿੱਲੋਂ ਫਾਜ਼ਿਲਕਾ, ਪਰਮਜੀਤ ਸਿੰਘ ਫਿਰੋਜ਼ਪੁਰ, ਸਰਤਾਜ ਸਿੰਘ ਕਪੂਰਥਲਾ, ਪਰਮਜੀਤ ਦੁੱਗਲ, ਰਵਿੰਦਰ ਸਿੰਘ ਲੁਧਿਆਣਾ, ਕਮਲਜੀਤ ਸਿੰਘ ਜਲੰਧਰ, ਮਨਦੀਪ ਸਿੰਘ, ਜਗਨਦੀਪ ਸਿੰਘ, ਪਵਨ ਕੁਮਾਰ ਭੁੱਲਥ, ਦਵਿੰਦਰ ਸਿੰਘ ਹਰਾਜ ਆਦਿ ਅਧਿਆਪਕ ਆਗੂ ਹਾਜ਼ਰ ਸਨ।
