ਫਸਲ ਤੋਂ ਲੈ ਕੇ ਮਕਾਨ ਤੱਕ ਹਰ ਨੁਕਸਾਨ ਦੀ ਭਰਪਾਈ ਹੋਵੇਗੀ - ਰਣਬੀਰ ਗੰਗਵਾ
ਚੰਡੀਗੜ੍ਹ, 8 ਸਤੰਬਰ-ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਭਾਰੀ ਬਰਸਾਤ ਅਤੇ ਡੇ੍ਰਨ ਟੁੱਟਣ ਨਾਲ ਕਿਸਾਨਾਂ ਦੀ ਫਸਲਾਂ ਤੇ ਲੋਕਾਂ ਦੀ ਸੰਪਤੀ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਆਮਜਨਤਾ ਨੂੰ ਕਿਸੇ ਵੀ ਤਰ੍ਹਾ ਦੀ ਪਰੇਸ਼ਾਨੀ ਨਹੀਂ ਆਉਣ ਦਵੇਗੀ ਅਤੇ ਹਰ ਪ੍ਰਭਾਵਿਤ ਵਿਅਕਤੀ ਨੂੰ ਜਲਦੀ ਰਾਹਤ ਪਹੁੰਚਾਈ ਜਾਵੇਗੀ।

ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ ਈ-ਸ਼ਤੀਪੂਰਤੀ ਪੋਰਅਲ ਖੋਲਿਆ ਹੈ। ਇਸ ਪੋਰਟਲ 'ਤੇ ਕਿਸਾਨ ਆਪਣੀ ਖਰਾਬ ਹੋਈ ਫਸਲਾਂ ਦਾ ਵੇਰਵਾ ਅਪਲੋਡ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਜਿਲ੍ਹਾ ਦੇ 276 ਪਿੰਡਾਂ ਦੇ 40 ਹਜਾਰ 433 ਕਿਸਾਨਾਂ ਵੱਲੋਂ ਲਗਭਗ 2 ਲੱਖ 55 ਹਜਾਰ 491 ਏਕੜ ਭੁਮੀ ਵਿੱਚ ਫਸਲ ਨੁਕਸਾਨ ਦਾ ਰਜਿਸਟ੍ਰੇਸ਼ਣ ਕੀਤਾ ਜਾ ਚੁੱਕਾ ਹੈ। ਸਰਕਾਰ ਜਲਦੀ ਹੀ ਇੰਨ੍ਹਾ ਦਾਵਿਆਂ ਦੀ ਜਾਂਚ ਪੂਰੀ ਕਰ ਕਿਸਾਨਾਂ ਨੂੰ ਮੁਆਵਜਾ ਰਕਮ ਉਪਲਬਧ ਕਰਵਾਉਣ ਦੀ ਪ੍ਰਕ੍ਰਿਆ ਸ਼ੁਰੂ ਕਰੇਗੀ।
ਕੈਬੀਨੇਟ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਿਰਫ ਕਿਸਾਨ ਹੀ ਨਹੀਂ, ਸਗੋ ਜਿਨ੍ਹਾਂ ਲੋਕਾਂ ਦੇ ਮਕਾਨਾਂ ਜਾਂ ਛੱਤਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਵੀ ਰਾਹਤ ਦਿੱਤੀ ਜਾਵੇਗੀ। ਸੂਬਾ ਸਰਕਾਰ ਦਾ ਉਦੇਸ਼ ਹਰ ਉਸ ਪਰਿਵਾਰ ਤੱਕ ਸਹਿਯੋਗ ਪਹੁੰਚਾਉਣਾ ਹੈ, ਜੋ ਇਸ ਆਪਦਾ ਤੋਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸੰਕਟ ਦੇ ਇਸ ਸਮੇਂ ਵਿੱਚ ਸਰਕਾਰ ਪੂਰੀ ਮਜਬੂਤੀ ਨਾਲ ਜਨਤਾ ਦੇ ਨਾਲ ਖੜੀ ਹੈ।
ਕੈਬੀਨੇਟ ਮੰਤਰੀ ਨੇ ਅੱਗੇ ਦਸਿਆ ਕਿ ਸੂਬੇ ਦੇ ਸਾਰੇ ਵਿਧਾਇਕ ਅਤੇ ਜਨਪ੍ਰਤੀਨਿਧੀ ਇੱਕ-ਇੱਕ ਮਹੀਨੇ ਦੀ ਤਨਖਾਹ ਹੜ੍ਹ ਰਾਹਤ ਕੰਮਾਂ ਲਈ ਦੇਣਗੇ। ਇਹ ਰਕਮ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕਰਾਈ ਜਾਵੇਗੀ ਤਾਂ ਜੋ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਵਿੱਚ ਇਸ ਦੀ ਵਰਤੋ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੀ ਇੱਛਾ ਨਾਲ ਮੁੱਖ ਮੰਤਰੀ ਰਾਹਤ ਫੰਡ ਵਿੱਚ ਸਹਿਯੋਗ ਦੇਣ।
ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮਾਜਿਕ ਅਤੇ ਧਾਰਮਿਕ ਅਦਾਰੇ ਵੀ ਲਗਾਤਾਰ ਮਦਦ ਕਰ ਰਹੇ ਹਨ। ਇਹ ਸਹਿਯੋਗ ਸ਼ਲਾਘਾਯੋਗ ਹੈ ਅਤੇ ਇਸ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਕੈਬੀਨੇਟ ਮੰਤਰੀ ਨੇ ਕਿਹਾ ਕਿ ਕੁਦਰਤੀ ਆਪਦਾ ਮੁਸ਼ਕਲ ਸਮੇਂ ਲੈ ਕੇ ਆਉਂਦੀ ਹੈ, ਪਰ ਸਰਕਾਰ, ਸਮਾਜ ਅਤੇ ਸੰਗਠਨ ਮਿਲ ਕੇ ਇਸ ਚਨੌਤੀ ਤੋਂ ਵੀ ਉਭਰ ਲੈਣਗੇ।