ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
ਹੁਸ਼ਿਆਰਪੁਰ- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।

ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।
ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ, ਫੁੱਟਕਲ ਖ਼ਰਚਿਆਂ ਦੀ ਸਰਕਾਰ ਵਲੋਂ ਅਦਾਇਗੀ, ਮੀਡੀਏਸ਼ਨ (ਵਿਚੋਲਗੀ) ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾ ਦਾ ਨਿਪਟਾਰਾ ਅਤੇ ਹਰੇਕ ਹਵਾਲਾਤੀ/ਮੁਜਰਿਮ ਨੂੰ ਰਿਮਾਂਡ ਦੌਰਾਨ ਵਕੀਲਾਂ ਦੀਆਂ ਮੁਫਤ ਸੇਵਾਵਾ ਆਦਿ ਦਿੱਤੇ ਜਾਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।