ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਐਸ ਏ ਐਸ ਨਗਰ, 26 ਫਰਵਰੀ- ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਐਸ ਏ ਐਸ ਨਗਰ, 26 ਫਰਵਰੀ- ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਮੌਕੇ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨ ਕੀਤਾ ਗਿਆ। ਭਾਈ ਅਵਤਾਰ ਸਿੰਘ ਆਲਮ ਵਲੋਂ ਸਾਹਿਬਜਾਦਾ ਅਜੀਤ ਸਿੰਘ ਜੀ ਫੇਜ਼ 2 ਦੀ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਫੇਜ਼ 2 ਵਿਖੇ ਬੀਬੀ ਭਾਨੀ ਗੁਰਬਾਣੀ ਦਾ ਮਨੋਹਾਰੀ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਗਿਆ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਜਗਜੀਤ ਸਿੰਘ ਤੇ ਬੀਬੀ ਚਰਨਜੀਤ ਕੌਰ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।