ਯੂਥ ਕਾਂਗਰਸ ਆਗੂ ਸੰਜੀਵ ਸ਼ਰਮਾ ਕਾਲੂ ਨੇ ਸ਼ਿਵਰਾਤਰੀ ਸਮਾਗਮਾਂ 'ਚ ਕੀਤੀ ਸ਼ਮੂਲੀਅਤ

ਪਟਿਆਲਾ, 27 ਫ਼ਰਵਰੀ- ਮਹਾ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੇ ਮੌਕੇ ਪਟਿਆਲਾ 'ਚ ਵੱਖ ਵੱਖ ਥਾਈਂ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

ਪਟਿਆਲਾ, 27 ਫ਼ਰਵਰੀ- ਮਹਾ ਸ਼ਿਵਰਾਤਰੀ ਦੇ ਪਾਵਨ ਤਿਉਹਾਰ ਦੇ ਮੌਕੇ ਪਟਿਆਲਾ 'ਚ ਵੱਖ ਵੱਖ ਥਾਈਂ ਧਾਰਮਿਕ ਸਮਾਗਮ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। 
ਪਟਿਆਲਾ (ਦਿਹਾਤੀ) ਹਲਕੇ ਵਿੱਚ ਵੀ ਅਜਿਹੇ ਸਮਾਗਮ ਕਰਵਾਏ ਗਏ ਜਿਨ੍ਹਾਂ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਨੇ ਸ਼ਾਮਲ ਹੋ ਕੇ ਭਗਵਾਨ ਸ਼ਿਵ ਦਾ ਅਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਸੰਤ ਕੁਮਾਰ ਬਾਂਗਾ ਵੀ ਮੌਜੂਦ ਰਹੇ।