ਪਿੰਡ ਮੁਬਾਰਕਪੁਰ ਵਿਖੇ ਮਮਤਾ ਦਿਵਸ ਮਨਾਇਆ
ਨਵਾਂਸ਼ਹਿਰ:- ਸਿਹਤ ਵਿਭਾਗ ਦੇ ਐਸ ਐਮ ਓ ਪੀ ਐਚ ਸੀ ਮੁਜੱਫਰਪੁਰ ਡਾਕਟਰ ਗੀਤਾਂਜਲੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਮੁਬਾਰਕਪੁਰ ਵਿਖੇ ਮਮਤਾ ਦਿਵਸ ਮਨਾਇਆ ਗਿਆ।ਇਸ ਮੌਕੇ ਡਾਕਟਰ ਸਤਪ੍ਰੀਤ ਕੌਰ ਸੀ ਐਚ ਓ ਨੇ ਕਿਹਾ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਨੂੰ ਮਮਤਾ ਦਿਵਸ ਮਨਾਇਆ ਜਾਂਦਾ ਹੈ। ਮਮਤਾ ਦਿਵਸ ਦਾ ਮੁੱਖ ਮੰਤਵ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀਬੀ, ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ,ਗਲਘੋਟੂ ਅਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਂਵਾ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ।

ਉਹਨਾਂ ਕਿਹਾ ਕਿ ਗਰਭਵਤੀ ਮਹਿਲਾਂਵਾ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ ਤੇ ਆਪਣੀ ਡਾਈਟ ਵਿੱਚ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ ਅਤੇ ਸਰੀਰ ਵਿੱਚ ਖੂਨ ਦੀ ਕਮੀ ਨਾ ਹੋਵੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਕੁੜੀਆਂ ਮੁੰਡਿਆਂ ਤੋਂ ਕਿਸੇ ਵੀ ਖੇਤਰ ਵਿੱਚ ਪਿੱਛੇ ਨਹੀਂ ਹਨ,ਇਸ ਲਈ ਜੇਕਰ ਕੋਈ ਵੀ ਔਰਤ ਜਾਂ ਵਿਅਕਤੀ ਭਰੂਣ ਹੱਤਿਆ ਜਿਹਾ ਅਪਰਾਧ ਕਰਦਾ ਹੈ ਤਾਂ ਕਾਨੂੰਨ ਅਨੁਸਾਰ ਅਪਰਾਧੀ ਨੂੰ ਸਜ਼ਾ ਤੇ ਜੁਰਮਾਨਾ ਹੋ ਸਕਦਾ ਹੈ।
ਉਨ੍ਹਾਂ ਕਿਹਾ ਯੋਗ ਜੋੜਿਆਂ ਨੂੰ ਪਰਿਵਾਰ ਨਿਯੋਜਨ ਦੇ ਤਰੀਕੇ ਬੱਚਿਆਂ ਵਿੱਚ ਵੱਖਵਾ ਪਾਉਣ ਲਈ ਅਪਨਾਉਣੇ ਚਾਹੀਦੇ ਹਨ ਅਤੇ ਪਹਿਲੇ ਬੱਚੇ ਤੋਂ ਬਾਅਦ ਦੂਜੇ ਬੱਚੇ ਵਿੱਚ ਘੱਟੋ-ਘੱਟ 3 ਸਾਲ ਦਾ ਅੰਤਰ ਹੋਣਾ ਚਾਹੀਦਾ ਹੈ।ਨਵਜੰਮੇ ਬੱਚਿਆਂ ਨੂੰ ਘੱਟੋ ਘੱਟ 6 ਮਹੀਨੇ ਤੱਕ ਮਾਂ ਦਾ ਹੀ ਦੁੱਧ ਪਿਲਾਇਆ ਜਾਵੇ। ਮਾਂ ਦੇ ਦੁੱਧ ਵਿੱਚ ਪੋਸ਼ਟਿਕ ਤੱਤ ਮੌਜੂਦ ਹੁੰਦੇ ਹਨ ਜੋ ਬੱਚੇ ਨੂੰ ਰੋਗਾਂ ਨਾਲ ਲੜਨ ਦੀ ਤਾਕਤ ਦਿੰਦੇ ਹਨ।
ਅੱਜ ਦੇ ਮਮਤਾ ਦਿਵਸ ਮੌਕੇ ਮੀਂਹ ਦੇ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ,ਮੱਖੀ ਮੱਛਰ ਤੋਂ ਬਚਾਅ ਅਤੇ ਡੇਂਗੂ ਤੋਂ ਬਚਾਅ ਲਈ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਕਮਲੇਸ਼ ਰਾਣੀ ਏਐਨਐਮ, ਸਤਪ੍ਰੀਤ ਕੌਰ ਸੀਐਚਓ, ਗੁਰਚਰਨ ਪ੍ਰਸਾਦ ਸਿੰਘ ਹੈਲਥ ਵਰਕਰ ਕੁਲਦੀਪ ਕੌਰ ਆਸ਼ਾ ਵਰਕਰ, ਨੰਬਰਦਾਰ ਦੇਸ ਰਾਜ ਬਾਲੀ, ਜੋਗਿੰਦਰ ਪਾਲ ਸਰਪੰਚ, ਚਰਨਜੀਤ ਬਾਲੀ, ਗੌਤਮੀ ਬਾਲੀ ਆਦਿ ਹਾਜ਼ਰ ਸਨ।