ਅਜੋਕੇ ਯੁੱਗ ਵਿਚ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਬੇਹੱਦ ਜ਼ਰੂਰੀ / ਆਸ਼ਿਕਾ ਜੈਨ

ਹੁਸਿਆਰਪੁਰ- ਅਜੋਕੇ ਯੁੱਗ ਵਿਚ ਵਿਦਿਆਰਥੀਆਂ ਲਈ ਹੁਨਰ ਸਿੱਖਿਆ ਬੇਹੱਦ ਜ਼ਰੂਰੀ ਹੈ, ਕਿਉਂਕਿ ਤਕਨੀਕੀ ਅਤੇ ਕਿਸੇ ਵਿਸ਼ੇਸ਼ ਕਿੱਤੇ ਵਿਚ ਮੁਹਾਰਤ ਵਾਲੀ ਸਿੱਖਿਆ ਹੀ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਦਾਨ ਕਰਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਹੁਸਿਆਰਪੁਰ ਆਸ਼ਿਕਾ ਜੈਨ ਨੇ ਦਸ਼ਮੇਸ਼ ਇੰਸਟੀਚਿਊਟ ਆਫ਼ ਸਕਿੱਲ ਡਿਵੈਲਪਮੈਂਟ ਫ਼ਾਊਂਡੇਸ਼ਨ ਵੱਲੋਂ ਕਰਵਾਏ ਪਹਿਲੇ ਸਰਟੀਫ਼ਿਕੇਟ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਕੀਤਾ।

ਇਸ ਦੌਰਾਨ ਉਨ੍ਹਾਂ ਆਪਣੇ ਜੀਵਨ ਦੇ ਕੀਮਤੀ ਤਜ਼ਰਬੇ ਸਾਂਝੇ ਕਰਦਿਆਂ ਬੱਚਿਆਂ ਨੂੰ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਫ਼ਾਊਡੇਸ਼ਨ ਵੱਲੋਂ ਸਮਾਜ ਦੇ ਹਰੇਕ ਵਰਗ ਦੇ ਬੱਚੇ-ਬੱਚੀਆਂ ਨੂੰ ਹੂਨਰਮੰਦ ਬਣਾਉਣ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ।
ਸਮਾਗਮ ਦੌਰਾਨ ਫ਼ਾਊਂਡੇਸ਼ਨ ਦੇ ਡਾਇਰੈਕਟਰ ਬਲਜਿੰਦਰ ਸਿੰਘ, ਫਾਊਂਂਡਰ ਡਾਇਰੈਕਟਰ ਗੁਰਜੀਤ ਸਿੰਘ ਅਤੇ ਸਿਮਰਨ ਸਿੰਘ ਬਸਰਾ ਦੀ ਹਾਜ਼ਰੀ ਵਿਚ ਮੁੱਖ ਮਹਿਮਾਨ ਵੱਲੋਂ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਗਏ। 
ਸਮਾਗਮ ਵਿਚ ਸਟੇਟ ਐਵਾਰਡੀ ਅੰਤਰਰਾਸ਼ਟਰੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਵੱਲੋਂ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਨਰੋਈ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਨੇ ਵੀ ਵਿਦਿਆਰਥੀਆਂ ਨੂੰ ਉੱਚੇ ਅਤੇ ਸੁੱਚੇ ਆਦਰਸ਼ਾਂ ਵੱਲ ਤੁਰਨ ਲਈ ਉਤਸ਼ਾਹਿਤ ਕੀਤਾ।
 ਇਸ ਮੌਕੇ  ਵਿਸ਼ਾਲ ਸਰਮਾ ਅਤੇ ਨਿਰਮਲਵੀਰ ਸਿੰਘ ਨੇ ਵੀ ਫ਼ਾਊਡੇਸ਼ਨ ਵੱਲੋਂ ਕੀਤੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਅੰਤ ਵਿਚ ਦਸ਼ਮੇਸ਼ ਫ਼ਊਂਂਡੇਸ਼ਨ ਦੀ ਮੈਨੇਜਮੈਂਟ ਵੱਲੋਂ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।