ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਕੀਤਾ ਕੈਟਲ ਪੌਂਡ ਫਲਾਹੀ ਦਾ ਦੌਰਾ

ਹੁਸ਼ਿਆਰਪੁਰ- ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਟਲ ਪੌਂਡ ਫਲਾਹੀ (ਸਰਕਾਰੀ ਗਊਸ਼ਾਲਾ) ਦੀ ਬਿਹਤਰ ਦੇਖ-ਭਾਲ ਅਤੇ ਸੰਚਾਲਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਸ਼ੂਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ, ਖਾਸ ਕਰਕੇ ਉਨ੍ਹਾਂ ਦੀਆਂ ਪੋਸ਼ਣ ਸਬੰਧੀ ਜ਼ਰੂਰਤਾਂ ਅਤੇ ਡਾਕਟਰੀ ਸਹੂਲਤਾਂ ਨੂੰ ਤਰਜ਼ੀਹ ਦੇਣ।

 ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਤੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਕਮਿਸ਼ਨ ਮੈਂਬਰ ਅਮਿਤ ਜੈਨ, ਮਾਰਕੀਟ ਕਮੇਟੀ ਮੁਹਾਲੀ ਦੇ ਚੇਅਰਮੈਨ ਗੋਬਿੰਦਰ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਅਤੇ ਐਸ.ਡੀ.ਐਮ ਗੁਰਸਿਮਰਨਜੀਤ ਕੌਰ ਵੀ ਮੌਜੂਦ ਸਨ। ਮੀਟਿੰਗ ਤੋਂ ਪਹਿਲਾਂ, ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਕੈਟਲ ਪੌਂਡ ਫਲਾਹੀ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਅਤੇ ਉੱਥੇ ਰਹਿ ਰਹੇ ਪਸ਼ੂਆਂ ਦੀ ਸਥਿਤੀ ਦਾ ਮੁਆਇਨਾ ਕੀਤਾ ਅਤੇ ਉਨ੍ਹਾਂ ਦੀ ਦੇਖ-ਭਾਲ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ।
  ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਗਊਸ਼ਾਲਾਵਾਂ ਦੇ ਸੰਚਾਲਨ, ਸਰਕਾਰੀ ਨੀਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਗਊ ਸੈੱਸ ਤੋਂ ਪ੍ਰਾਪਤ ਹੋਣ ਵਾਲੇ ਮਾਲੀਏ ਦੀ ਸਹੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। 
ਇਸ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਗਊ ਆਸ਼ਰਮ ਵਿੱਚ ਲੋੜੀਂਦੇ ਸੁਧਾਰਾਂ ਬਾਰੇ ਚਰਚਾ ਕੀਤੀ। ਕਮਿਸ਼ਨ ਦੇ ਚੇਅਰਮੈਨ ਨੇ ਸਮਾਜ ਦੇ ਹਰੇਕ ਨਾਗਰਿਕ ਨੂੰ ਗਊ ਸੇਵਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਲਈ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। 
ਉਨ੍ਹਾਂ ਦਾਨੀ ਸੱਜਣਾਂ ਅਤੇ ਪਸ਼ੂ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਗਊਸ਼ਾਲਾ ਵਿਚ ਯੋਗਦਾਨ ਪਾਉਣ ਤਾਂ ਜੋ ਗਾਵਾਂ ਦੀ ਦੇਖ-ਭਾਲ ਵਿੱਚ ਕੋਈ ਕਮੀ ਨਾ ਰਹੇ। ਪੰਜਾਬ ਗਊਸੇਵਾ ਕਮਿਸ਼ਨ ਲਗਾਤਾਰ ਯਤਨਸ਼ੀਲ ਹੈ ਕਿ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਹਤਰ ਬਣਾਉਣ ਅਤੇ ਜਾਨਵਰਾਂ ਨੂੰ ਸਹੀ ਦੇਖ-ਭਾਲ ਮਿਲੇ। ਕਮਿਸ਼ਨ ਇਸ ਦਿਸ਼ਾ ਵਿਚ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਸੁਧਾਰਾਂ ਲਈ ਤਿਆਰ ਰਹੇਗਾ।